Wednesday, March 4, 2026

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ PUNJ0205201910ਸਮਾਰੋਹ ਦਾ ਆਯੋਜਨ ਕੀਤਾ ਗਿਆ।ਡੀ.ਈ.ਓ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਸਕੂਲ ਪਹੁੰਚਣਤੇ ਪਿ੍ਰੰਸੀਪਲ ਡਾ: ਅਰਮਪਾਲੀ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਜੀ ਆਇਆਂ ਆਖਿਆ।ਉਨਾਂ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।ਮੁੱਖ ਮਹਿਮਾਨ ਨੇ ਵੱਖ-ਵੱਖ ਮੁਕਾਬਲਿਆਂ ਵਾਦ-ਵਿਵਾਦ, ਭਾਸ਼ਣ, ਖੇਡ ਮੁਕਾਬਲੇ, ਕਵਿਤਾ ਮੁਕਾਬਲੇ ਅਤੇ ਗਿੱਧੇ ਵਿੱਚ ਜੇਤੂ ਵਿਦਿਆਰਥਣਾ ਨੂੰ ਇਨਾਮ ਵੰਡੇ।ਡੀ.ਈ.ਓ ਸਲਵਿੰਦਰ ਸਿੰਘ ਸਮਰਾ ਨੇ ਇਨਾਮ ਜੇਤੂ ਵਿਦਿਆਰਥਣਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਸਕੂਲ ਦੇ ਪਿ੍ਰੰਸੀਪਲ ਅਤੇ ਸਟਾਫ ਵਲੋਂ ਸਕੂਲ ਦੀ ਪ੍ਰਗਤੀ ਅਤੇ ਬੁਨਿਆਦੀ ਢਾਂਚੇ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ: ਅਮਰਪਾਲੀ ਕੌਰ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮਹਿਮਾਨਾਂ, ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply