Wednesday, March 4, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਦੀਆਂ +2 ਜਮਾਤ ਦੇ ਨਤੀਜੇ `ਚ ਸ਼ਾਨਦਾਰ ਪ੍ਰਾਪਤੀਆਂ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ PUNJ0205201911ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੁਆਰਾ ਲਈ ਗਈ +2 ਜਮਾਤ ਦੇ  ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀਆਂ ਹਰਕੀਰਤ ਸਿੰਘ ਨੇ ਨਾਨ-ਮੈਡੀਕਲ ਗਰੁੱਪ ਵਿੱਚੋ 97.6% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਹਰਕੀਰਤ ਸਿੰਘ ਨੇ ਆਪਣੀ ਇਸ ਸਫਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਉਹ ਮਕੈਨੀਕਲ ਇੰਜੀਨੀਅਰਿੰਗ ਕਰਨ ਦਾ ਚਾਹਵਾਨ ਹੈ।ਪ੍ਰਭਲੀਨ ਕੌਰ ਨੇ ਮੈਡੀਕਲ ਗਰੁੱਪ ਵਿੱਚ 95.4 ਅੰਕ, ਸਿਮਰਨ ਕੌਰ ਸੰਧੂ ਨੇ ਕਾਮਰਸ ਗਰੁਪ ਵਿੱਚ 96% ਅੰਕ ਅਤੇ ਸਿਮਰਨ ਕੌਰ ਕਥੂਰੀਆ ਨੇ ਆਰਟਸ ਗਰੁੱਪ ਵਿਚ 95.2% ਅੰਕ ਹਾਸਲ ਕੀਤੇ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ 365 ਵਿਦਿਆਰਥੀਆਂ ਵਿਚੋ 12 ਵਿਦਿਆਰਥੀਆਂ ਨੇ 95% ਅਤੇ ਇਸ ਤੋਂ ਉਪਰ ਅੰਕ ਹਾਸਲ ਕੀਤੇ।
              ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਅਵੱਲ ਦਰਜੇ ਵਿੱਚ ਆਏ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਉਹਨਾਂ ਇਹ ਵੀ ਕਿਹਾ ਕਿ ਜੀ.ਟੀ ਰੋਡ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਜਿੱਥੇ ਵਿਦਿਆਰਥੀਆਂ ਦੀ ਘਾਲਣਾ ਅਤੇ ਲਗਨ ਕਰਕੇ ਸੰਭਵ ਹੋਇਆ ਹੈ, ਉਥੇ ਹੀ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਜਾਂਦੀ ਸਖਤ ਮਿਹਨਤ ਅਤੇ ਸੁਚੱਜੀ ਅਗਵਾਈ ਦਾ ਵੀ ਇਸ ਵਿੱਚ ਮਹੱਤਵਪੂਰਨ ਯੋਗਦਾਨ ਹੈ ਜਿਸ ਕਰਕੇ ਉਹ ਵੀ ਵਧਾਈ ਦੇ ਪਾਤਰ ਹਨ ।
             ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ ਪ੍ਰੀਖਿਆ ਵਿੱਚ 100% ਨਤੀਜੇ ਹਾਸਲ ਕਰਨ ਤੇ ਵਧਾਈ ਦਿੱਤੀ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਚੇਅਰਮੈਨ ਸਕੂਲ ਭਾਗ ਸਿੰਘ ਅਣਖੀ ਅਤੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਵਰਿਆਮ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ, ਅਵਤਾਰ ਸਿੰਘ ਅਤੇ ਸਾਬਕਾ ਐਮ.ਪੀ ਅਤੇ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਤਰਲੋਚਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸਫਲਤਾ ਲਈ ਵਧਾਈ ਦਿੱਤੀ।ਇਸ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਵਲੋਂ ਸਕੂਲ ਵਿੱਚ ਮਠਿਆਈਆਂ ਅਤੇ ਭੰਗੜੇ ਦੀ ਥਾਪ ਤੇ ਜਸ਼ਨ ਮਨਾਇਆ ਗਿਆ ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply