Saturday, April 18, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ -ਸ਼ਬਦ ਗੁਰੂ ਯਾਤਰਾ ਦੀ ਸਮਾਪਤੀ 3 ਮਈ ਨੂੰ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿਚ ਮਨਾਏ ਜਾ ਰਹੇ 550 ਸਾਲਾ Guru Nankਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਈ ਵਿਸ਼ਾਲ ‘ਸ਼ਬਦ ਗੁਰੂ ਯਾਤਰਾ’ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਭਲਕੇ 3 ਮਈ ਨੂੰ ਸ਼ਾਮ 6 ਵਜੇ ਸੰਪਨ ਹੋਵੇਗੀ।ਇਹ ਯਾਤਰਾ ਆਪਣੇ ਚਾਰ ਮਹੀਨੇ ਦੌਰਾਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਨਗਰਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨਵੰਬਰ ਤੋਂ 12 ਨਵੰਬਰ 2019 ਤੀਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਕੌਮਾਂਤਰੀ ਪੱਧਰ ਦੇ ਗੁਰਮਤਿ ਸਮਾਗਮਾਂ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਵਿਚ ਸਫਲ ਰਹੀ। ਸ਼ਬਦ ਗੁਰੂ ਯਾਤਰਾ ਦਾ ਜਿਥੇ ਸੰਗਤਾਂ ਨੇ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਸਵਾਗਤ ਕੀਤਾ, ਉਥੇ ਹੀ ਗੁਰੂ ਸਾਹਿਬ ਦੇ ਸ਼ਸਤਰਾਂ ਤੇ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋਈਆਂ।
    ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਯਾਤਰਾ ਦੀ ਸੰਪੰਨਤਾ ਮੌਕੇ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀਆਂ ਭਰਨ।

 

 

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply