ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ
ਐਨ.ਆਰ.ਆਈ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ ਪ੍ਰਧਾਨ ਨਿਊਯਾਰਕ, ਜਗਰੂਪ ਸਿੰਘ ਯੂ.ਐਸ.ਏ, ਦਲਜੀਤ ਸਹੋਤਾ ਚੇਅਰਮੈਨ ਇੰਡੀਆ ਓਵਰਸਿਜ਼ ਕਾਂਗਰਸ ਵੱਲੋਂ ਤਿਆਰ ਕੀਤੀ ਗਈ ਬੱਸ ਨੂੰ ਹਰੀ ਝੰਡੀ ਦੇ ਕੇ ਹਲਕੇ ਵਿੱਚ ਰਵਾਨਾ ਕੀਤਾ।ਮਾਲਵਾ ਬ੍ਰਦਰ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਲਗਪਗ 300 ਦੇ ਕਰੀਬ ਐਨ.ਆਰ.ਆਈ ਵੀਰ ਬਾਹਰਲੇ ਦੇਸ਼ਾਂ ਵਿੱਚੋਂ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਲਈ ਆਏ ਹਨ।ਜੋ ਸੰਗਰੂਰ ਲੋਕ ਸਭਾ ਹਲਕੇ ਦੇ ਪਿੰਡ ਪਿੰਡ ਜਾ ਕੇ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ ਅਤੇ ਲੋਕਾਂ ਨੂੰ ਕੇਵਲ ਸਿੰਘ ਢਿੱਲੋਂ ਦੇ ਕੰਮਾਂ ਨਾਲ ਜਾਣੂ ਕਰਵਾਉਣਗੇ ਅਤੇ ਲੋਕਾਂ ਸਾਹਮਣੇ ਆਪ ਪਾਰਟੀ ਦੇ ਝੂਠਾਂ ਦਾ ਪਰਦਾਫਾਸ਼ ਕਰਨਗੇ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media