ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਮ ਆਦਮੀ ਪਾਰਟੀ ਦੀ
ਫਾਉਂਡਰ ਮੈਂਬਰ, ਆਪ ਦੀ ਸੂਬਾ ਸਕੱਤਰ ਅਤੇ ਸਟਾਰ ਪ੍ਰਚਾਰਕ ਅਮਨਦੀਪ ਕੌਰ ਗੋਂਸਲ ਨੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਦੀ ਕਾਰਗੁਜਾਰੀ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਦੌਰਾਨ ਕੀਤਾ ਗਿਆ ।
ਇਸ ਮੌਕੇ ਗੱਲਬਾਤ ਦੌਰਾਨ ਬੀਬੀ ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਨੇ ਸਰਵਪੱਖੀ ਵਿਕਾਸ ਕਰਵਾਇਆ ਹੈ।ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਕੋਲ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਤਰੀਕਾ ਹੈ, ਉਹ ਹੋਰ ਕਿਸੇ ਆਗੂ ਕੋਲ ਵੇਖਣ ਨੂੰ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਜੇਤੂ ਮੁਕਾਮ ਤੱਕ ਲੈ ਕੇ ਜਾਣ ਲਈ ਦਿਨ ਰਾਤ ਮਿਹਨਤ ਕਰਨਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media