Tuesday, July 28, 2026

ਪਿੰਡ ਬਾਪਲਾ ਤੋਂ ਆਮ ਆਦਮੀ ਪਾਰਟੀ ਦਾ ਸਰਪੰਚ ਕਾਂਗਰਸ `ਚ ਸ਼ਾਮਿਲ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਹਲਕਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਬਾਪਲਾ ਤੋਂ ਸਰਪੰਚ ਜਗਜੀਵਨ ਸਿੰਘ ਆਪਣੇ PUNJ0205201915ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਕਾਂਗਰਸ ਚ ਸ਼ਾਮਿਲ ਹੋਏ।ਇਸ ਮੌਕੇ ਤੇ ਵੱਡੀ ਗਿਣਤੀ `ਚ ਵਰਕਰ ਸਿਮਰਨਜੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਾਥ ਸਿੰਘ, ਇਕਬਾਲ ਸਿੰਘ ਠੁਲ੍ਹੇਵਾਲ਼ ਆਦਿ ਵੀ ਕਾਂਗਰਸ ਚ ਸ਼ਾਮਿਲ ਹੋਏ। ਆਪ ਪਾਰਟੀ ਦੇ ਸਰਪੰਚ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ ਕਰਦਿਆਂ ਕੰਵਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਇਆਂ ਵੱਡੀ ਗਿਣਤੀ ਵਿਚ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਇਸ ਮੌਕੇ ਸ਼ਾਮਿਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਸਬ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਗੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply