ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ
ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋੰ ਸੁਖਦੇਵ ਸਿੰਘ ਢੀਂਡਸਾ ਦੇ ਅਤਿ ਨਜਦੀਕੀ ਅਤੇ ਅਕਾਲੀ ਦਲ ਦੇ ਬਰਨਾਲਾ ਤੇ ਭਦੌੜ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਭੋਲਾ ਸਿੰਘ ਵਿਰਕ ਨੇ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਕੇਵਲ ਸਿੰਘ ਢਿਲੋਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ ।
ਗੌਰਤਲਬ ਹੈ ਕਿ ਭੋਲਾ ਸਿੰਘ ਵਿਰਕ ਬਰਨਾਲਾ ਤੋਂ ਲੋਕ ਭਲਾਈ ਪਾਰਟੀ ਦੀ ਟਿਕਟ `ਤੇ ਵਿਧਾਨ ਸਭਾ ਦੀਆਂ ਚੋਣਾਂ ਵੀ ਲੜ ਚੁਕੇ ਹਨ।ਕੇਵਲ ਸਿੰਘ ਢਿੱਲੋਂ ਨੇ ਭੋਲਾ ਸਿੰਘ ਵਿਰਕ ਅਤੇ ਉਹਨਾਂ ਦੇ ਸਮਰਥਕਾਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ।ਪਾਰਟੀ ਵਿਚ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਭੋਲਾ ਸਿੰਘ ਵਿਰਕ ਇਕ ਮਿਹਨਤੀ ਅਤੇ ਸੂਝਵਾਨ ਆਗੂ ਹਨ, ਜੋ ਹਰੇਕ ਵਰਗ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਖੜਦੇ ਹਨ।ਭੋਲਾ ਸਿੰਘ ਵਿਰਕ ਨੇ ਕਿਹਾ ਕਿ ਕਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਚੋਣਾਂ `ਚ ਬਰਨਾਲਾ ਤੋਂ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਭੇਜਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media