Sunday, April 19, 2026

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮਾਨਸਾ ਜਿਲੇ ਦੇ ਵੱਖ-ਵੱਖ ਪਿੰਡਾਂ `ਚ ਚੋਣ ਪ੍ਰਚਾਰ

ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਚੱਲਦਿਆਂ ਬੀਬਾ ਹਰਸਿਮਰਤ ਬਾਦਲ ਨੇ ਭੀਖੀ ਦੇ ਨੇੜਲੇ ਪਿੰਡ ਮੱਤੀ, ਸਮਾਉਂ, ਗੁਰਥੜੀ, PUNJ0305201907ਮੌਜੋ ਕਲਾਂ, ਮੌਜੋ ਖੁਰਦ ਵਿੱਚ ਚੋਣ ਪ੍ਰਚਾਰ ਕੀਤਾ।ਇਸ ਮੌਕੇ ਬੋਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿਥੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਲੋਕਾਂ ਦੱਸਿਆ ਉਥੇ ਕੈਪਟਨ ਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ।ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦਾ ਉਮੀਦਵਾਰ ਰਾਜਾ ਵੜਿੰਗ ਹਲਕੇ ਤੋਂ ਬਾਹਰਲਾ ਹੈ, ਜੋ 19 ਮਈ ਤੋਂ ਬਾਅਦ ਉਡਾਰੀ ਮਾਰ ਜਾਵੇਗਾ ਅਤੇ ਮੁੱਖ ਬਠਿੰਡਾ ਹਲਕੇ ਵੱਲ ਮੂੰਹ ਨਹੀਂ ਕਰੇਗਾ।ਇਸ ਮੌਕੇ ਜਗਦੀਪ ਸਿੰਘ ਨਕੱਈ, ਕਲਸੇਰ ਸਿੰਘ ਰੂਬਲ, ਗੁਰਤੇਜ ਸਿੰਘ ਸਾਬਕਾ ਸਰਪੰਚ ਸਮਾਉਂ, ਗੁਰਪ੍ਰੀਤ ਸਿੰਘ ਝੱਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply