ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ
ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਟੀਮਾਂ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਦੇ ਝੁਨੀਰ ਬਲਾਕ ਦੇ ਪਿੰਡ ਕੋਟੜਾ, ਕੁਸਲਾ ਅਤੇ ਝੁਨੀਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕਰ ਕੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸਟ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਮੁਹਿੰਮ ਨੂੰ ਪਿੰਡ ਪਿੰਡ ਪਚੁੰਚਾਇਆ ਜਾ ਰਿਹਾ ਹੈ ਤਾਂ ਜੋ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾ ਸਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media