ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੋ੍ਰਫੈਸਰ ਇੰਚਾਰਜ਼ (ਪ੍ਰੀਖਿਆਵਾਂ) ਪੋ੍ਰ. ਮਨੋਜ ਕੁਮਾਰ
ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾ – 2019 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 5 ਮਈ, 2019 ਨੂੰ ਹੋਣ ਵਾਲੀਆ ਸਾਰੀਆ ਸਲਾਨਾ ਅਤੇ ਸਮੈਸਟਰ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁੱਲਤਵੀ ਕਰ ਦਿੱਤੀਆ ਗਈਆ ਹਨ। ਉਹਨਾਂ ਕਿਹਾ ਕਿ ਪ੍ਰੀਖਿਆਰਥੀਆਂ ਨੂੰ ਨਵੀਆਂ ਮਿਤੀਆ ਲਈ ਆਪਣੇ ਕਾਲਜ਼ਾਂ ਦੇ ਪ੍ਰਿੰਸੀਪਲਾਂ, ਵਿਭਾਗ ਦੇ ਮੁਖੀ ਅਤੇ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ (ਪ੍ਰੀਖਿਆਵਾਂ) ਨਾਲ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।ਉਹਨਾਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੀਆ ਨਵੀਆਂ ਮਿਤੀਆ ਲਈ ਸਮੇਂ ਸਮੇਂ ਤੇ ਵੈਬ-ਪੋਰਟਲ ਚੈਕ ਕਰਦੇ ਰਹਿਣਾ ਚਾਹੀਦਾ ਹੈ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media