ਭੀਖੀ, 5 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੇਂਦਰ ਦੀ ਭਾਜਪਾ ਸਰਕਾਰ ਦੀ ਦੂਰ ਦ੍ਰਿਸ਼ਟੀ ਕਾਰਨ ਵਿਦੇਸ਼ ਤੇ ਰੱਖਿਆ ਨੀਤੀ ਵਿੱਚ ਭਾਰਤ ਦੀ ਪੂਰੇ ਵਿਸ਼ਵ
ਵਿੱਚ ਪੈਂਠ ਹੈ।ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਆਗੂ ਸੁਖਦੇਵ ਸਿੰਘ ਫਰਵਾਹੀ ਨੇ ਸਥਾਨਕ ਮੀਡੀਆ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੂਟਨੀਤਕ ਅਧਿਕਾਰੀਆਂ ਦੀ ਯੋਗ ਅਗਵਾਈ ਕਾਰਨ ਸੰਯੁਕਤ ਰਾਸ਼ਟਰ ਵਲੋ ਜੈਸ਼-ਏ-ਮੁਹੰਮਦ ਦੇ ਮੁੱਖੀ ਮਸੂਦ ਅਜ਼ਹਰ ਨੂੰ ਕੋਮਾਤਰੀ ਅੱਤਵਾਦੀ ਐਲਾਨਿਆ ਹੈ।ਜਿਸ ਕਾਰਨ ਪਾਕਿਸਤਾਨ ਨੂੰ ਦਬਾਅ ਵਿੱਚ ਆ ਕੇ ਮਸੂਦ ਦੀ ਜਾਇਦਾਦ ਜ਼ਬਤ ਕਰਨ ਅਤੇ ਉਸ ਦੀ ਯਾਤਰਾ `ਤੇ ਵੀ ਪਾਬੰਦੀ ਲਾਉਣੀ ਪਈ।ਉਨਾਂ ਕਿਹਾ ਕਿ ਪਾਕਿਸਤਾਨ ਹੀ ਦਬਾਅ ਵਿੱਚ ਨਹੀ ਬਲਕਿ ਇਸ ਖਿੱਤੇ ਵਿੱਚ ਅੱਤਵਾਦ ਹਿਮੈਤੀ ਮੁਲਕ ਵੀ ਘੁੱਟਣ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਾਸੀ ਸੁਰੱਖਿਆ ਨੂੰ ਲੈ ਕੇ ਆਪਣੇ ਆਪ ਨੂੰ ਮਹਿਫੂਸ ਮਹਿਸੂਸ ਕਰ ਰਹੇ ਹਨ।ਫਰਵਾਹੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਹ ਅਕਾਲੀ-ਭਾਜਪਾ ਉਮੀਦਵਾਰਾ ਨੂੰ ਜਿਤਾਉਣ ਲਈ ਜੀਅ-ਤੋੜ ਮਿਹਨਤ ਕਰ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸਾਬਕਾ ਉਪ ਚੇਅਰਮੈਨ ਰਜਿੰਦਰ ਰਾਜੀ, ਵਿਜੈ ਕੁਮਾਰ ਪੰਸਾਰੀ ਅਤੇ ਬੱਬੂ ਜੈਨ ਵੀ ਮੋਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media