Wednesday, March 4, 2026

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਦੂਜੀ ਵਾਰੀ ਕੀਤੀ ਗਈ ਰੈਂਡੇਮਾਈਜ਼ੇਸ਼ਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ PUNJ0505201906ਦੂਜੀ ਵਾਰੀ ਰੈਂਡੇਮਾਈਜ਼ੇਸ਼ਨ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ’ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
    ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ’ਚ 2028 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ’ਤੇ ਇਸ ਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ ਵੀ ਪੈਟ ਵੀ ਜੋੜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਗਿਣਤੀ 15 ਤੋਂ ਵੱਧ ਹੋਣ ਕਾਰਨ ਹਰੇਕ ਵਿਧਾਨ ਸਭਾ ਹਲਕੇ ਵਿਚ ਇਕ ਹੋਰ ਅਡੀਸ਼ਨਲ ਬੈਲਟਿੰਗ ਯੂਨਿਟ ਸਪਲਾਈ ਕੀਤਾ ਜਾਣਾ ਹੈ।ਇਸ ਲਈ ਅੱਜ ਦੂਜੀ ਵਾਰ ਰੈਂਡੇਮਾਈਜ਼ੇਸ਼ਨ ’ਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਦੀ ਵੀ ਐਮਜ਼ ਤੇ ਵੀ.ਵੀ.ਪੀ.ਏ.ਟੀ ਤੋਂ ਇਲਾਵਾ ਸੀ.ਯੂ.ਬੀ.ਯੂ ਵੀ.ਵੀ.ਪੀ.ਏ.ਟੀ ਹੋਰ ਰਾਖਵੇਂ ਵੀ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖਰਾਬ ਹੋਣ ਦੀ ਸੂਰਤ ’ਚ ਵਰਤੇ ਜਾ ਸਕਣਗੇ।
    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਐਨ.ਆਈ.ਸੀ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ’ਚ ਰੱਖੀਆਂ ਹੋਈਆਂ ਈ.ਵੀ.ਐਮ ਮਸ਼ੀਨਾਂ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਆਪੋ-ਆਪਣੇ ਤਿਆਰ ਕੀਤੇ ਗਏ ਸਟਰਾਂਗ ਰੂਮਾਂ ’ਚ ਤਬਦੀਲ ਕਰ ਲਏ ਜਾਣਗੇ ਅਤੇ 19 ਮਈ ਨੂੰ ਲੋਕ ਸਭਾ ਚੋਣ ਦੇ ਮਤਦਾਨ ਦੇ ਮੱਦੇਨਜ਼ਰ 18 ਮਈ ਨੂੰ ਇਨ੍ਹਾਂ ਥਾਂਵਾਂ ਤੋਂ ਹੀ ਚੋਣ ਪਾਰਟੀਆਂ ਨੂੰ ਸੌਂਪੀਆਂ ਜਾਣਗੀਆਂ।
    ਮੌਜੂਦ ਰਾਜਨੀਤਿਕ  ਨੁਮਾਇੰਦਿਆਂ ਨੂੰ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਨੋਡਲ ਅਫ਼ਸਰ ਵਲੋ ਈ.ਵੀ.ਐਮ ਦੀ ਪ੍ਰਦਰਸ਼ਨੀ ਵੀ ਦਿੱਤੀ ਗਈ।ਰਾਜਨੀਤਕ ਪਾਰਟੀਆਂ ਨੂੰ ਦੱਸਿਆ ਕਿ ਵੀ.ਵੀ.ਪੀ.ਏ.ਟੀ ’ਚ ਪਾਈ ਗਈ ਵੋਟ ਨੂੰ 7 ਸਕਿੰਟ ਤੱਕ ਸਕਰੀਨ ’ਤੇ ਦੇਖਿਆ ਜਾ ਸਕਦਾ ਹੈ।
    ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਜਿਲਾ੍ਹ ਸੂਚਨਾ ਅਧਿਕਾਰੀ, ਚੋਣ ਕਾਨੰੂਨਗੋ ਰਜਿੰਦਰ ਸਿੰਘ, ਗਿਆਨ ਚੰਦ ਵੀ ਮੌਜੂਦ ਸਨ।
 

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply