ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਹਲਕੇ ਦੇ ਪਿੰਡ ਮੰਗਵਾਲ ਵਿਖੇ ਬੀਬੀ ਹਰਜੀਤ ਕੌਰ ਢੀਂਡਸਾ ਦੀ ਅਗਵਾਈ ਹੇਠ ਹੋਈ
ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਬਲਾਕ ਸੰਮਤੀ ਮੈਂਬਰ ਗੁਰਧਿਆਨ ਅਤੇ ਹਰਭਜਨ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਉਪਰੋਕਤ ਆਗੂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਬੀਬੀ ਢੀਂਡਸਾ ਦੀ ਅਗਵਾਈ ਹੇਠ ਅੱਜ ਘਰ ਵਾਪਸੀ ਕੀਤੀ ਹੈ।
ਬਲਾਕ ਸੰਮਤੀ ਮੈਂਬਰ ਗੁਰਧਿਆਨ ਸਿੰਘ ਨੇ ਦੱਸਿਆ ਕਿ ਉਹ ਪਿਛਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਜਿੱਤੇ ਸਨ ਅਤੇ ਇਸ ਵਾਰ ਉਨ੍ਹਾਂ ਨੇ ਆਜਾਦ ਤੌਰ ‘ਤੇ ਚੋਣ ਲੜੀ ਅਤੇ ਬਹੁਮਤ ਹਾਸਲ ਕਰਕੇ ਜਿੱਤ ਦਰਜ ਕੀਤੀ, ਜਿਸ ਕਰਕੇ ਕਾਂਗਰਸੀ ਆਗੂਆਂ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਮੈਨੂੰ ਗੁੰਮਰਾਹ ਕੀਤਾ ਅਤੇ ਜਬਰਦਸਤੀ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਵਿਚ ਲੈ ਗਏ ਅਤੇ ਮੇਰੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰਵਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਕਾਲੀ ਦਲ ਦੇ ਵਫਾਦਾਰ ਸਿਪਾਸੀ ਸੀ, ਹਨ ਅਤੇ ਰਹਿਣਗੇ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਡਟਵੀਂ ਹਮਾਇਤ ਕਰਨਗੇ
ਇਸ ਮੌਕੇ ਮੈਡਮ ਪਰਮਜੀਤ ਕੌਰ ਵਿਰਕ, ਪ੍ਰੀਤਮ ਸਿੰਘ ਪੀਤਾ ਸਾਬਕਾ ਮੈਂਬਰ, ਹਰਦੀਪ ਸਿੰਘ, ਹਨੀ, ਦੇਸਰਾਜ, ਬੱਲੀ ਸਿੰਘ, ਡਿੰਪਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media