ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ਵਿਖੇ
ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਸਮੇਂ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਆਮ ਆਦਮੀ ਪਾਰਟੀ ਨੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸਮਾਜ ਸੇਵੀ ਅੰਨਾ ਹਜਾਰੇ ਦੀ ਸੋਚ ਤੇ ਸਿਧਾਂਤ ਨੂੰ ਚਕਨਾਚੂਰ ਕੀਤਾ ਹੈ।ਅੰਨਾ ਹਜਾਰੇ ਦੀ ਅਗਵਾਈ ਹੇਠ ਦੇਸ਼ ਅੰਦਰ ਸਿਸਟਮ ਨੂੰ ਬਦਲਣ ਲਈ ਕ੍ਰਾਂਤੀ ਦੀ ਲਹਿਰ ਉਠੀ ਸੀ ਅਤੇ ਦੇਸ਼ ਦਾ ਬੱਚਾ-ਬੱਚਾ ਭ੍ਰਿਸ਼ਟਾਚਾਰ ਖਿਲਾਫ ਇਕੱਠਾ ਹੋਇਆ ਸੀ ਅਤੇ ਇਸ ਸੰਘਰਸ਼ ਦੌਰਾਨ ਇਮਾਨਦਾਰ ਤੇ ਪਾਰਦਰਸ਼ੀ ਕੰਮਕਾਜ ਦੀ ਜੋ ਆਵਾਜ ਉਠੀ ਸੀ, ਉਸ ਨੂੰ ਆਪ ਆਗੂਆਂ ਨੇ ਕੁਰਸੀ ਦੇ ਲਾਲਚ, ਭਾਈ-ਭਤੀਜਾਵਾਦ ਤੇ ਮਾਇਆ ਦੇ ਲੋਭ ਖਾਤਰ ਤਹਿਸ ਨਹਿਸ ਕਰ ਦਿੱਤਾ ਹੈ
ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਤੋਂ ਭਰੋਸਾ ਪੂਰੀ ਤਰ੍ਹਾਂ ਉਠ ਚੁੱਕਾ ਹੈ। ਲੋਕਾਂ ਨਾਲ ਕੀਤੇ ਧ੍ਰੋਹ ਦਾ ਖਮਿਆਜਾ ਪਾਰਟੀ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਹਾਰ ਦੇ ਰੂਪ ਵਿਚ ਭੁਗਤਣਾ ਪਵੇਗਾ।
ਇਸ ਮੌਕੇ ਵਿਨੋਦ ਕੁਮਾਰ, ਰਾਜਵੀਰ ਸਿੰਘ, ਮੱਖਣ ਸਿੰਘ, ਦਿਲਪ੍ਰੀਤ ਸਿੰਘ, ਨਵਜੀਤ ਸਿੰਘ, ਸੁਰਿੰਦਰ ਸਿੰਘ, ਗੋਲਡੀ ਮਾਨ, ਬੱਬੀ ਬਾਕਸਰ, ਰੋਹਿਤ ਸ਼ਰਮਾ, ਸੰਦੀਪ ਸਿੰਘ, ਲੱਕੀ ਸੰਗਰੂਰ ਸਮੇਤ ਵੱਡੀ ਗਿਣਤੀ `ਚ ਨੌਜਵਾਨ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media