ਲੌਂਗੋਵਾਲ, 5 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਹਲਕੇ ਸੰਗਰੂਰ ਅੰਦਰ ਚੋਣ ਮੁਹਿੰਮ ਨੂੰ ਤੇਜੀ ਨਾਲ
ਆਰੰਭਿਆ ਹੋਇਆ ਹੈ ।ਇਸੇ ਲੜੀ ਤਹਿਤ ਲੌਂਗੋਵਾਲ ਸਰਕਲ ਦੇ ਪਿੰਡਾਂ ਵਿੱਚ ਵੀ ਪਾਰਟੀ ਆਗੂਆਂ ਵਲੋਂ ਪ੍ਰਭਾਵਸ਼ਾਲੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਬੱਲੋਵਾਲ ਨੇ ਮੰਡੇਰ ਕਲਾਂ, ਰੱਤੋਕੇ, ਮੰਡੇਰ ਖ਼ੁਰਦ ਅਤੇ ਬੁੱਗਰਾਂ ਆਦਿ ਪਿੰਡਾਂ ਵਿੱਚ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ। ਇਮਾਨ ਸਿੰਘ ਮਾਨ ਨੇ ਜਿੱਥੇ ਆਪਣੇ ਪਿਤਾ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਵੋਟ ਮੰਗੇ ਉਥੇ ਉਨ੍ਹਾਂ ਨੇ ਆਪਣੇ ਪਿਤਾ ਨੂੰ ਸਮੇਂ ਦੀਆਂ ਸਰਕਾਰਾਂ ਖਾਸ ਕਰ ਅਕਾਲੀ ਸਰਕਾਰ ਵਲੋਂ ਸਰਬਤ ਖ਼ਾਲਸਾ ਵੇਲੇ ਜ਼ਲੀਲ ਕੀਤੇ ਜਾਣ ਦਾ ਖ਼ੁਲਾਸਾ ਵੀ ਕੀਤਾ ਅਤੇ ਕੌਮ ਦੀ ਖ਼ਾਤਰ ਪੁਲਿਸ ਦੇ ਵੱਡੇ ਅਹੁਦੇ ਨੂੰ ਠੋਕਰ ਮਾਰ ਕੇ ਜੇਲ੍ਹਾਂ ਵਿੱਚ ਤਸੀਹੇ ਝੱਲਣ ਦਾ ਜਿਕਰ ਕਰਕੇ ਮੀਟਿੰਗ ਵਿੱਚ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।ਉਨ੍ਹਾਂ ਨੇ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਨਾਕਾਮੀਆਂ ਨੂੰ ਬਾਖ਼ੂਬੀ ਲੋਕਾਂ ਸਾਹਮਣੇ ਰੱਖਿਆ।ਪਿੰਡ ਮੰਡੇਰ ਖੁਰਦ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਅ) ਦਾ ਪੱਲਾ ਫੜਿਆ।
ਇਸ ਮੌਕੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਜਥੇਦਾਰ ਦਰਸ਼ਨ ਸਿੰਘ, ਪਾਲ ਸਿੰਘ, ਜਥੇਦਾਰ ਛੱਜੂ ਸਿੰਘ, ਜਥੇਦਾਰ ਮੁਖਤਿਆਰ ਸਿੰਘ, ਜਥੇਦਾਰ ਮੇਵਾ ਸਿੰਘ, ਜਥੇਦਾਰ ਨਛੱਤਰ ਸਿੰਘ, ਅੰਗਰੇਜ ਸਿੰਘ, ਜਥੇਦਾਰ ਅਨੂਪ ਸਿੰਘ, ਸਰਪੰਚ ਸਰਜਾ ਸਿੰਘ, ਸਤਨਾਮ ਸਿੰਘ ਸੱਤਾ ਅਤੇ ਵੱਡੀ ਗਿਣਤੀ `ਚ ਲੋਕ ਹਾਜ਼ਰ ਸਨ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media