Thursday, September 24, 2026

ਸ਼ਰਧਾ ਨਾਲ ਮਨਾਇਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ PUNJ0505201917ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਸਿੰਘ ਨੇ ਕੀਤੀ।ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਮਾਤਾ ਸੁੰਦਰ ਕੌਰ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਲਖਬੀਰ ਸਿੰਘ, ਸਤਨਾਮ ਸਿੰਘ ਮਾਂਗਾ ਸਰਾਏ, ਨਿਸ਼ਾਨ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply