Sunday, April 19, 2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸ ਵਿਧਾਇਕ ਦੇ ਬੂਹੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਭੀਖੀ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਸੂਬਾ ਪ੍ਰਧਾਨ PUNJ0605201902ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਮਾਨਸਾ ਵਲੋਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਮੰਜੂ ਬਾਲਾ ਦੇ ਘਰ ਅੱਗੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਾ। ਇਸ ਸਮੇਂ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜ਼ੂਦ ਸਨ।ਉਨਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਮਾੜੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪ ਤਾਂ ਵਰਕਰਾਂ ਤੇ ਹੈਲਪਰਾਂ ਨੂੰ ਕੀ ਦੇਣਾ ਸੀ, ਉਲਟਾ ਕੇਂਦਰ ਸਰਕਾਰ ਵਲੋਂ ਵਧਾਏ ਹੋਏ ਮਾਣਭੱਤੇ ਵਿੱਚ ਵੀ ਆਪਣਾ 40 ਫੀਸਦ ਹਿੱਸਾ ਨਹੀਂ ਪਾਇਆ ਤੇ ਉਹ ਪੈਸੇ ਕੱਟ ਲਏ।ਜਿਸ ਕਰਕੇ ਸੂਬੇ ਭਰ ਵਿੱਚ 54 ਹਜ਼ਾਰ ਵਰਕਰਾਂ ਤੇ ਹੈਲਪਰਾਂ ਵਿੱਚ ਗੁੱਸੇ ਦੀ ਲਹਿਰ ਹੈ ਤੇ ਜੇਕਰ ਸਰਕਾਰ ਨੇ ਉਨਾਂ ਨੂੰ ਬਣਦੇ ਪੂਰੇ ਪੈਸੇ ਕ੍ਰਮਵਾਰ 1500 ਰੁਪਏ ਅਤੇ 750 ਰੁਪਏ ਨਾ ਦਿੱਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਵਕਰਰਾਂ$ਹੈਲਪਰਾਂ ਦੇ ਮਾਣਭੱਤੇ ਵਿੱਚ ਦੁੱਗਣਾ ਵਾਧਾ ਕਰਕੇ।ਆਗੂਆਂ ਨੇ ਮੰਗ ਪੱਤਰ ਵੀ ਦਿੱਤਾ।
             ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੀਆਂ ਆਗੂਆਂ ਜਿਲ੍ਹਾ ਪ੍ਰਧਾਨ ਬਲਵੀਰ ਕੌਰ, ਜਸਵੰਤ ਕੌਰ ਫਰਵਾਂਹੀ, ਗੁਰਮੇਲ ਕੌਰ ਤਲਵੰਡੀ, ਜਸਪਾਲ ਕੌਰ ਝੁਨੀਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਸੁਖਜੀਤ ਕੌਰ, ਹਰਮੰਦਰ ਕੌਰ, ਪਿੰਕੀ ਕੌਰ, ਗੁਰਮੇਲ ਕੌਰ, ਸੁਰਿੰਦਰ ਕੌਰ, ਵੀਰਪਾਲ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਕੰਵਲਜੀਤ ਕੌਰ, ਰਵਿੰਦਰ ਕੌਰ, ਪੁਸ਼ਪਾ ਰਾਣੀ ਆਦਿ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply