Wednesday, May 27, 2026

ਵੋਟ ਬਦਲੇ ਨਗ਼ਦੀ ਜਾਂ ਤੋਹਫ਼ੇ ਲੈਣਾ-ਦੇਣਾ ਕਾਨੂੰਨੀ ਅਪਰਾਧ- ਜਿਲਾ ਚੋਣ ਅਫਸਰ

ਟੋਲ ਫ੍ਰੀ ਨੰਬਰ 1950 ਤੇ ਕੀਤੀ ਜਾ ਸਕਦੀ ਹੈ ਵੋਟਾਂ ਸਬੰਧੀ ਸ਼ਿਕਾਇਤ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਦੰਡ ਸੰਹਿਤਾ ਦੀ ਧਾਰਾ 171-ਬੀ ਤਹਿਤ ਚੋਣਾਂ ਦੌਰਾਨ ਕਿਸੇ ਨੂੰ ਵੀ ਨਗ਼ਦੀ ਜਾਂ ਤੋਹਫ਼ੇ ਦੇ Shiv Dular Singhਰੂਪ ਵਿਚ ਰਿਸ਼ਵਤ ਦੇਣਾ ਜਾਂ ਲੈਣਾ ਅਤੇ ਬਦਲੇ ਵਿਚ ਆਪਣੀ ਵੋਟ ਉਸ ਨੂੰ ਦੇਣਾ ਕਾਨੂੰਨੀ ਅਪਰਾਧ ਹੈ ਅਤੇ ਇਸ ਲਈ 1 ਸਾਲ ਤੱਕ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸਿਵਦੁਲਾਰ ਸਿੰਘ ਢਿੱਲੋਂ ਨੇ ਦਿੱਤੀ।
    ਉਹਨਾਂ ਦੱਸਿਆਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਸੀ ਤਹਿਤ ਚੋਣਾਂ ਦੌਰਾਨ ਜੇਕਰ ਕੋਈ ਕਿਸੇ ਉਮੀਦਵਾਰ, ਵੋਟਰ ਜਾਂ ਕਿਸੇ ਹੋਰ ਨੂੰ ਉਸ ਦੇ ਮਤਦਾਨ ਦੇ ਹੱਕ ਨੂੰ ਪ੍ਰਭਾਵਿਤ ਕਰਦਾ ਜਾਂ ਕਿਸੇ ਹੋਰ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ 1 ਸਾਲ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।ਉਹਨਾਂ ਦੱਸਿਆ ਕਿ ਇਸ ਲਈ ਫਲਾਇੰਗ ਸਕੁਐਡ ਬਣਾਏ ਗਏ ਹਨ, ਜੋ ਕਿ ਦਿਨ ਰਾਤ ਕੰਮ ਕਰ ਰਹੇ ਹਨ।
    ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਦਲੇ ਕਿਸੇ ਤੋਂ ਵੀ ਕੋਈ ਰਿਸ਼ਵਤ ਜਾਂ ਤੋਹਫਾ ਸਵੀਕਾਰ ਨਾ ਕਰਨ ਅਤੇ ਜੇਕਰ ਕੋਈ ਉਨਾਂ ਨੂੰ ਰਿਸ਼ਵਤ ਜਾਂ ਤੋਹਫਾ ਦੇਣ ਦੀ ਕੋਸ਼ਿਸ਼ ਕਰਦਾ ਹੈ ਜਾਂ ਕਿਸੇ ਨੂੰ ਡਰਾਉਦਾ ਹੈ ਤਾਂ ਚੋਣ ਕਮਿਸ਼ਨ ਦੇ ਜ਼ਿਲੇ ਵਿਚ 24 ਘੰਟੇ ਚੱਲਣ ਵਾਲੇ ਸ਼ਿਕਾਇਤ ਕੇਂਦਰ ਦੇ ਟੋਲ ਫਰੀ ਨੰਬਰ 1950 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ, ਲਾਲਚ, ਭੈਅ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤਾਂ ਜੋ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜਬੂਤ ਬਣਾਇਆ ਜਾ ਸਕੇ।    

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply