Wednesday, March 4, 2026

ਕੈਪਟਨ ਦੀ ਰੈਲੀ `ਚ ਠਾਠਾਂ ਮਾਰਦੇ ਇਕੱਠ ਨੇ ਡਿੰਪਾ ਦੀ ਜਿੱਤ ਕੀਤੀ ਯਕੀਨੀ – ਰਾਜਕੁਮਾਰ ਮਲਹੋਤਰਾ

ਜੰਡਿਆਲਾ ਗੁਰੂ, 6 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਾਂਝੀ ਜੰਡਿਆਲਾ ਗੁਰੂ ਵਿੱਚ ਕੀਤੀ ਗਈ ਰੈਲੀ ਵਿਚ ਕਾਂਗਰਸੀ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਮਾਝੇ ਦੀਆਂ ਦੋਨਾਂ ਸੀਟਾਂ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ। PUNJ0605201908
                ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੇ ਪੰਡਾਲ ਵਿੱਚ ਜਨਤਾ ਦੇ ਸਵਾਲਾਂ ਦਾ ਜਵਾਬ ਦੇ ਕੇ ਵਿਰੋਧੀਆਂ ਦੇ ਮੂੰਹ `ਤੇ ਕਰਾਰੀ ਚਪੇੜ ਮਾਰੀ ਹੈ।ਉਹਨਾਂ ਨੇ ਕਿਹਾ ਕਿ ਅਕਾਲੀ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਕਾਂਗਰਸੀ ਆਗੂ ਜਨਤਾ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਪਾ ਰਹੇ, ਪਰ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਖੁਦ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਰ ਇਕ ਸਵਾਲ ਦਾ ਜਵਾਬ ਦਿੱਤਾ ਗਿਆ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਜਨਤਾ ਕੋਲੋ ਸਵਾਲਾਂ ਦੀਆਂ ਪਰਚੀਆਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀਆਂ ਜਾ ਰਹੀਆਂ ਸਨ ਅਤੇ ਮੁੱਖ ਮੰਤਰੀ ਨੇ ਦਰਜਨਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ 1.5 ਲੱਖ ਦੇ ਕਰੀਬ ਸਮਾਰਟ ਫੋਨ ਚੋਣਾਂ ਤੋਂ ਤੁਰੰਤ ਬਾਅਦ ਦਿੱਤੇ ਜਾਣਗੇ।ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਵਲੋਂ ਰੈਲੀ ਦੌਰਾਨ ਵੱਖ ਵੱਖ ਇਲਾਕਿਆਂ ਤੋਂ ਪਹੁੰਚੇ ਹਜਾਰਾਂ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
            PUNJ0605201909   ਇਸ ਦੌਰਾਨ ਮਲਹੋਤਰਾ ਦੇ ਨਾਲ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਮਮਤਾ ਰਾਣੀ ਦੇ ਪਤੀ ਅਮਰਜੀਤ ਸਿੰਘ, ਰਣਧੀਰ ਸਿੰਘ ਮਲਹੋਤਰਾ ਕੋਂਸਲਰ, ਵਿਕਾਸਪਾਲ ਪਾਸੀ ਯੂਥ ਕਾਂਗਰਸੀ ਆਗੂ, ਮਨਜੀਤ ਸਿੰਘ ਗਰੋਵਰ, ਮਨਜਿੰਦਰ ਸਿੰਘ ਹੈਪੀ ਚੇਅਰਮੈਨ, ਹਰਭਜਨ ਸਿੰਘ, ਰਾਕੇਸ਼ ਕੁਮਾਰ ਰਿੰਪੀ ਸਾਬਕਾ ਕੋਂਸਲਰ, ਸੋਨੂੰ ਚੋਪੜਾ, ਅਰਵਿੰਦਰ ਸਿੰਘ ਆਦਿ ਮੌਜੂਦ ਸਨ ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply