ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਚੀਫ਼ ਖ਼ਾਲਸਾ ਦੀਵਾਨ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਰੇਹਨ ਕੌਰ ਨੇ 97.8% ਅੰਕ ਅਤੇ ਹਰਨੂਰ ਸਿੰਘ ਨੇ 96.6% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਦੱਸਿਆ ਕਿ ਦੱਸਵੀਂ ਦੀ ਪ੍ਰੀਖਆ ਵਿੱਚ ਬੈਠੇ ਕੁੱਲ 361 ਵਿਦਿਆਰਥੀਆਂ ਵਿੱਚੋਂ 53 ਵਿਦਿਆਰਥੀਆਂ ਨੇ 90 ਤੋਂ 95 ਫੀਸਦੀ ਅੰਕ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ।ਸਮਾਜਿਕ ਵਿਗਿਆਨ ਤੇ ਗਣਿਤ ਵਿੱਚ 100%, ਪੰਜਾਬੀ, ਵਿਗਿਆਨ ਅੰਗ੍ਰੇਜ਼ੀ, ਫੂਡ ਪ੍ਰੋਡਕਸ਼ਨ ਅਤੇ ਆਈ.ਟੀ ਵਿੱਚੋਂ 99% ਅੰਕ ਹਾਸਲ ਕੀਤੇ ਹਨ।ਪਹਿਲੇ ਦਰਜੇ `ਤੇ ਰਹੀ ਰੇਹਣ ਕੌਰ ਨੇ ਕਿਹਾ ਕਿ ਮੇਰੀ ਸਫਲਤਾ ਦਾ ਸਿਹਰਾ ਮੇਰੇ ਪਿ੍ਰੰਸੀਪਲ, ਮੁੱਖ ਅਧਿਆਪਕਾ, ਅਧਿਆਪਕਾਵਾਂ ਅਤੇ ਮਾਪਿਆਂ ਨੂੰ ਜਾਂਦਾ ਹੈ ।ਉਸ ਨੇ ਕਿਹਾ ਕਿ ਉਹ ਬਾਰ੍ਹਵੀਂ ਵਿੱਚ ਮੈਡੀਕਲ ਦੀ ਪੜ੍ਹਾਈ ਕਰਕੇ ਅਤੇ ਭਵਿੱਖ `ਚ ਮਾਹਿਰ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਕਰੇਗੀ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ `ਤੇ ਵਧਾਈ ਦਿੱਤੀ।ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਸਕੂਲਜ਼ ਅਤੇ ਸਕੂਲ ਦੇ ਮੈਂਬਰ ਇੰਚਾਰਜ ਭਾਗ ਸਿੰਘ ਅਣਖੀ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਨਤੀਜੇ ਦੀ ਖੁਸ਼ੀ `ਚ ਵਿਦਿਆਰਥੀਆਂ ਵਲੋਂ ਮਠਿਆਈਆਂ ਵੰਡੀਆਂ ਤੇ ਭੰਗੜੇ ਦੀ ਥਾਪ ਤੇ ਜਸ਼ਨ ਮਨਾਇਆ ਗਿਆ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media