ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਹੇਠ ਪਿੰਡ
ਹੁਸ਼ਿਆਰ ਨਗਰ ਵਿਖੇ ਸੀਨੀਅਰ ਕਾਂਗਰਸੀ ਆਗੂ ਰਮਿੰਦਰ ਸਿੰਘ ਰੰਮੀ ਦੀ ਪ੍ਰਧਾਨਗੀ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸਰਹੱਦੀ ਖੇਤਰ ਦੇ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਸਮੇਂ ਵਿਸੇਸ਼ ਤੌਰ ਤੇ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕੇਂਦਰ ਦੀ ਮੋਦੀ ਸਰਕਾਰ `ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਦੇਸ਼ ਵਾਸੀਆਂ ਨੂੰ ਭਾਰਤ-ਪਾਕਿਸਤਾਨ ਦਰਮਿਆਨ ਜੰਗ ਦਾ ਡਰਾਵਾ ਦੇ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਸੱਤਾ `ਤੇ ਕਾਬਜ ਹੋਣ ਲਈ ਤਰਲੋਮੱਛੀ ਹੋ ਰਹੇ ਹਨ, ਪਰ ਦੇਸ਼ ਵਾਸ਼ੀ ਮੋਦੀ ਸਰਕਾਰ ਦੀ ਜੁਮਲੇਬਾਜ ਬਿਆਨਬਾਜੀ ਨੂੰ ਸਮਝ ਚੁੱਕੇ ਹਨ ਅਤੇ ਦੇਸ ਵਿੱਚ ਤਬਦੀਲੀ ਲਿਆਉਣ ਲਈ ਭਾਜਪਾ ਨੂੰ ਜੜ੍ਹੋਂ ਉਖਾੜ ਸੁੱਟਣ ਦੀ ਤਿਆਰੀ ਕਰੀ ਬੈਠੇ ਹਨ।ਔਜਲਾ ਨੇ ਕਿਹਾ ਕਿ ਉਨਾਂ੍ਹ ਵਲੋਂ ਅੰਮ੍ਰਿਤਸਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਮੁਖਤਾ ਨਾਲ ਉਠਾਉਂਦਿਆਂ ਸਾਂਝੀ ਚੈੱਕ ਪੋਸਟ ਅਟਾਰੀ ਵਿਖੇ ਟੱਰਕ ਸਕੈਨਰ ਲਗਾਉਣ, ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਤਾਰੋਂ ਪਾਰ ਜਮੀਨਾਂ ਦੇ ਮੁੱਦੇ, ਸਰਹੱਦੀ ਖੇਤਰ ਵਿੱਚ ਖੇਤੀ ਆਧਾਰਿਤ ਵੱਡੀ ਇੰਡਸਟਰੀ ਲਗਾਉਣ ਦੀ ਮੰਗ ਕੀਤੀ ਗਈ ਪਰ ਦੁੱਖ ਦੀ ਗੱਲ ਕਿ ਪੰਜਾਬ ਵਿਰੋਧੀ ਮੋਦੀ ਸਰਕਾਰ ਨੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਕੋਈ ਪਹਿਲ ਨਹੀਂ ਕੀਤੀ।ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਨੇ ਹਾਜਰ ਇਲਾਕਾ ਵਾਸੀਆਂ ਨੂੰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਡਟਣ ਦੀ ਅਪੀਲ ਕੀਤੀ
ਇਸ ਸਮੇਂ ਹੋਰਨਾਂ ਤੋਂ ਇਲਾਵਾ ਕੌਂਸਲਰ ਹਰਪਨ ਔਜਲਾ, ਰਮਿੰਦਰ ਸਿੰਘ ਰੰਮੀ, ਦਿਲਸ਼ੇਰ ਸਿੰਘ, ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਸਿੰਘ ਬੱਲ, ਅਮਨਦੀਪ ਸਿੰਘ ਰਣਗੜ੍ਹ, ਅਮਰ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media