Friday, March 6, 2026

ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ `ਚ ਸ਼ਾਮਲ

ਭੀਖੀ, 8 ਮਈ (ਪੰਜਾਬ ਪੋਸਟ- ਕਮਲ ਕਾਂਤ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰਾ ਨੂੰ ਅਕਾਲੀ ਦਲ `ਚ ਸ਼ਾਮਲ ਕਰਨ PUNJ0805201907ਸਮੇਂ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾ ਦਾ ਭਰੋਸਾ ਗੁਆ ਚੁੱਕੀ ਹੈ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਬਾਲੀ, ਜਗਦੀਪ ਸਿੰਘ ਸੌਹੀ, ਸੁਖਵਿੰਦਰ ਸਿੰਘ ਬਾਬੇ ਕਾ, ਬੰਤ ਸਿੰਘ ਧਾਲੀਵਾਲ, ਹਰਦੀਪ ਸਿੰਘ, ਮਲਕੀਤ ਸਿੰਘ ਕੂੰਨਰ, ਹਾਕਮ ਸਿੰਘ, ਮੋਹਨ ਸਿੰਘ, ਭੋਲਾ ਸਿੰਘ, ਸੁਰਜੀਤ ਸਿੰਘ, ਨਿਹਾਲ ਸਿੰਘ, ਬੰਤ ਸਿੰਘ ਦਲਿਓ, ਗੁਰਜੀਵਨ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਆਦਿ ਪਿੰਡ ਵਾਸੀ ਮੌਜੂਦ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply