ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਮਕਬੂਲਪਰਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਬੀਬੀ ਦਸਵਿੰਦਰ ਕੌਰ ਨੇ ਕਿਹਾ ਹੈ
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਨੂੰ ਲੁੱਟਿਆ ਅਤੇ ਪ੍ਰਾਈਵੇਟ ਕੰਪਨੀਆਂ ਤੇ ਆਪਣੇ ਸਹਿਯੋਗੀਆਂ ਨੂੰ ਫਾਇਦਾ ਪਹੁੰਚਾਇਆ ਹੈ।ਉਨਾਂ ਨੇ ਸਭ ਤੋਂ ਵੱਧ ਖਰਚਾ ਵਿਦੇਸ਼ੀ ਦੌਰੇ ਅਤੇ ਆਪਣੀ ਮਸ਼ਹੂਰੀ `ਤੇ ਤਕਰੀਬਨ 66 ਅਰਬ ਰੁਪਏ ਕੀਤਾ ਹੈ।ਜੈਟ ਏਅਰਵਜ਼ ਨੂੰ ਕਰਜਾ ਨਾ ਦੇਣ ਕਰਕੇ 20 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।ਉਨਾਂ ਕਿਹਾ ਕਿ ਐਨ.ਡੀ.ਏ ਸਰਕਾਰ ਦੋਰਾਨ ਸਭ ਵੱਧ ਕਿਸਾਨਾਂ ਨੇ ਆਤਮ ਹੱਤਿਆ ਕੀਤੀ ਅਤੇ ਦੇਸ਼ ਨੂੰ ਡਿਜ਼ੀਟਲ ਇੰਡੀਆ ਦੇ ਰੂਪ ਵਿੱਚ ਲੁੱਟਿਆ ਗਿਆ।ਇਸ ਮੌਕੇ ਅਮਰਜੀਤ ਸਿੰਘ ਆਸਲ ਵੀ ਹਾਜਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media