ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ ਦੀ ਅਗਵਾਈ
ਤਹਿਤ ਜਿਲੇ੍ ਵਿੱਚ ਸਵੀਪ ਮੁਹਿੰਮ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਕੀ ਵਡਾਲੀ ਵਿਖੇ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਂਗਨਵਾੜੀ ਵਰਕਰਾਂ ਦੀ ਸਹਾਇਤਾ ਨਾਲ ਜਾਗੋ, ਗਿੱਧਾ ਅਤੇ ਭਾਂਡ ਵਰਗੀਆਂ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਬੱਚਿਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਉਹ ਆਪਣੇ ਮਾਤਾ ਪਿਤਾ, ਰਿਸ਼ਤੇਦਾਰ, ਆਂਢ-ਗੁਆਂਢ ਨੂੰ ਪ੍ਰੇਰਿਤ ਕਰਨ ਕਿ 19 ਮਈ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕੀਤਾ ਜਾਵੇ।ਭੰਡਾਂ ਵੱਲੋਂ ਵੀ ਆਪਣੀ ਪੇਸ਼ਕਾਰੀ ਦਿੱਤੀ ਗਈ ਅਤੇ ਬੱਚਿਆਂ ਨੁੂੰ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਵੋਟ ਦੀ ਮਹੱਤਤਾ ਬਾਰੇ ਦੱਸਿਆ ਗਿਆ।
ਸਵੀਪ ਮੁਹਿੰਮ ਤਹਿਤ ਹੀ ਸਿਪਟ ਕਾਲਜ ਛੇਹਰਟਾ ਵਿਖੇ ਵੀ ਪ੍ਰੋਗਰਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਬਾਰੇ ਜਾਣਕਾਰੀ ਦਿੱਤੀ ਗਈ।ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਮੀਨਾ ਦੇਵੀ ਨੇ ਦੱਸਿਆ ਕਿ ਕਾਲਜ ਵਿਖੇ ਵਿਦਿਆਰਥੀਆਂ ਦੇ ਮੋਬਾਇਲ ਫੋਨਾਂ ਵਿੱਚ ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਐਪ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਟੋਲ ਫ੍ਰੀ ਨੰਬਰ 1950 ਤੇ ਕਾਲ ਕਰਕੇ ਵੀ ਵੋਟਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਚੰਚਲ ਰਾਣੀ, ਲੈਕਚਰਾਰ ਨਰਿੰਦਰ ਸਿੰਘ, ਪਰਮਜੀਤ ਸਿੰਘ, ਮਾਸਟਰ ਦੀਪਕ ਕੁਮਾਰ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਵੀ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media