ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ, ਪੀ.ਪੀ.ਐਸ. ਨੇ
ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗ੍ਹਾ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮ, ਪਤਾ, ਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 6 ਜੁਲਾਈ 2019 ਤੱਕ ਲਾਗੂ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media