ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਵਿੱਚ ਚੋਣ
ਪ੍ਰਚਾਰ ਕਰ ਰਹੀਆਂ ਸਮੱਚੀਆਂ ਰਾਜਨੀਤਕ ਪਾਰਟੀਆਂ, ਉਨ੍ਹਾਂ ਦੇ ਉਮੀਦਵਾਰਾਂ ਅਤੇ ਸਿਆਸੀ ਆਗੂਆਂ ਨੂੰ ਹਦਾਇਤ ਕੀਤੀ ਹੈ, ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਕਿਸੇ ਵੀ ਉਮੀਦਵਾਰ ਵਿਰੁੱਧ ਵਿਅਕਤੀਗਤ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਸਮੂਹ ਰਾਜਨੀਤਕ ਪਾਰਟੀਆਂ ਨੂੰ ਧਿਆਨ ’ਚ ਰੱਖਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਤੋਂ ਗੁਰੇਜ਼ ਕਰਨ, ਜਿਸ ਨਾਲ ਸਮਾਜ ’ਚ ਆਪਸੀ ਨਫ਼ਰਤ ਜਾਂ ਤਣਾਅ ਬਣਨ ਦਾ ਖਦਸ਼ਾ ਹੋਵੇ।
ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਕੇਵਲ ਆਪਣੀਆਂ ਨੀਤੀਆਂ, ਪ੍ਰੋਗਰਾਮਾਂ, ਪਹਿਲਾਂ ਕੀਤੇ ਕੰਮਾਂ ਤੱਕ ਹੀ ਸੀਮਿਤ ਰਹਿਣ ਅਤੇ ਕਿਸੇ ਦੀ ਵੀ ਨਿੱਜੀ ਜ਼ਿੰਦਗੀ ਜਿਸ ਦਾ ਕਿ ਉਸ ਦੇ ਜਨਤਕ ਜੀਵਨ ਦੀਆਂ ਗਤੀਵਿਧੀਆਂ ਨਾਲ ਕੋਈ ਸਬੰਧ ਨਹੀਂ, ਦੀ ਆਲੋਚਨਾ ਨਾ ਕੀਤੀ ਜਾਵੇ।
ਢਿੱਲੋਂ ਵਲੋਂ ਇਸ ਦੇ ਨਾਲ ਹੀ ਵੋਟਾਂ ਦੀ ਪ੍ਰਾਪਤੀ ਲਈ ਕਿਸੇ ਵੀ ਤਰ੍ਹਾਂ ਦੀ ਅਜਿਹੀ ਅਪੀਲ ਨਾ ਕਰਨ ਲਈ ਕਿਹਾ ਗਿਆ ਹੈ, ਜਿਸ ਨਾਲ ਕਿਸੇ ਖਾਸ ਫ਼ਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।ਉਹਨਾਂ ਕਿਹਾ ਕਿ ਮਸਜਿਦਾਂ, ਚਰਚ, ਮੰਦਿਰ ਅਤੇ ਹੋਰ ਧਾਰਮਿਕ ਪੂਜਾ-ਪਾਠ ਦੇ ਅਸਥਾਨਾਂ ਨੂੰ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੇ ਜਾਣ ਤੋਂ ਵੀ ਸਖਤ ਮਨਾਹੀ ਕੀਤੀ ਗਈ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media