Wednesday, March 4, 2026

ਬੀਬੀ ਖਾਲੜਾ ਦੀ ਹੱਕ ’ਚ ਭਾਰੀ ਇਕੱਤਰਤਾ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਗੱਠਜੋੜ ਦੇ ਸਾਂਝੇ ਉਮੀਦਵਾਰ PUNJ0805201915ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਅੱਜ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੂਬੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵੱਡੀ ਇਕੱਤਰਤਾ ਹੋਈ।ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬੇਦਾਰ ਸੁਰਜੀਤ ਸਿੰਘ ਨੇ ਕਿਹਾ ਕਿ ਬੀਬੀ ਖਾਲੜਾ ਦੇ ਪਤੀ ਨੇ ਲੋਕ ਹਿੱਤਾਂ ਦੀ ਖਾਤਰ ਆਪਣੀ ਕੁਰਬਾਨੀ ਦਿੱਤੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀ ਜਾਵੇਗੀ।ਉਨ੍ਹਾ ਕਿਹਾ ਕਿ ਪੰਜਾਬ ਦੇ ਸੁਝਵਾਨ ਲੋਕ ਅਕਾਲੀ ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਹੁਣ ਉਹ ਇਨ੍ਹਾਂ ਦੀਆਂ ਚਾਲਾਂ ਵਿਚ ਨਹੀ ਆਉਣਗੇ।
                     ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਬੀਰ ਹਰਜੋਤ ਸਿੰਘ, ਭਰਪੂਰ ਸਿੰਘ ਮੈਹਣੀਆ, ਰਮਲ ਡਡਵਾਲ, ਸੁਖਜੀਤ ਸਿੰਘ, ਦੇਸਰਾਜ ਸਿੰਘ, ਦਲਬੀਰ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ ਮਿੱਠੂ, ਕੁਲਵੰਤ ਸਿੰਘ ਮਲੀਆ, ਮਿੰਟੂ ਜੰਡਿਆਲਾ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply