ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 24 ਅਪ੍ਰੈਲ ਦੀ ਮੀਟਿੰਗ ਜੋ ਲੁਧਿਆਣਾ ਵਿਖੇ ਹੋਈ
ਸੀ ਦੇ ਫੈਸਲੇ ਅਨੁਸਾਰ 10 ਮਈ ਨੂੰ ਪੰਜਾਬ ਭਰ ਵਿੱਚ ਮਾਨਯੋਗ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਮਾਰ ਕੇ ਰੋਸ ਪੱਤਰ ਦੇਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਇਹ ਜਾਣਕਾਰੀ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਧਰਨੇ ਸ਼ਾਂਤੀ ਪੂਰਨ ਦਿੱਤੇ ਜਾਣਗੇ।ਪੈਨਸ਼ਨਰਾਂ ਵਿੱਚ ਰੋਸ ਹੈ ਕਿ ਸਰਕਾਰ ਨੇ ਅਜੇ ਤੱਕ ਮੰਗਾਂ ਸਬੰਧੀ ਗੱਲਬਾਤ ਲਈ ਨਹੀਂ ਬੁਲਾਇਆ ਜਦੋਂ ਕਿ ਰਜਿਸਟਰਡ ਡਾਕ ਰਾਹੀਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਜੀ ਨੂੰ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਯਾਦ ਕਰਵਾਇਆ ਗਿਆ ਸੀ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਦੱਸਦਿਆਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਤਿੰਨ ਕਿਸ਼ਤਾਂ 1-1-2018, 1-7-18 ਅਤੇ 1-1-19 ਜੋ ਕਿ 15 ਪ੍ਰਤੀਸ਼ਤ ਬਣਦੀਆਂ ਹਨ ਤੁਰੰਤ 66 ਮਹੀਨਿਆਂ ਦੇ ਬਕਾਇਆ ਸਮੇਤ ਹੁਕਮ ਤੁਰੰਤ ਜਾਰੀ ਕਰਕੇ ਅਦਾਇਗੀ ਕੀਤੀ ਜਾਵੇ।ਇਸ ਤੋਂ ਇਲਾਵਾ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਤੁਰੰਤ ਆਦਾਇਗੀ ਕਰਨਾ, 6ਵੇਂ ਪੰਜਾਬ ਤਨਖਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਲਾਗੂ ਕਰਨਾ, ਬੱਝਵਾਂ ਮੈਡੀਕਲ ਭੱਤਾ 2500/- ਰੁ: ਪ੍ਰਤੀ ਮਹੀਨਾ ਕਰਨਾ, ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਦੁਬਾਰਾ ਲਾਗੂ ਕਰਨਾ, 15 ਫੀਸਦ ਅੰਤਰਿਮ ਰਾਹਤ ਦੇਣਾ ਆਦਿ ਹਨ।ਪ੍ਰੇਮ ਸਾਗਰ ਸ਼ਰਮਾ ਨੇ ਸਰਕਾਰ ਪ੍ਰਤੀ ਗਿਲਾ ਪ੍ਰਗਟ ਕਰਦਿਆਂ ਆਖਿਆ ਕਿ ਜੇ ਤੁਰੰਤ ਉਪਰੋਕਤ ਮੰਗਾਂ ਦੇ ਹੁਕਮ ਜਾਰੀ ਨਾ ਕੀਤੇ ਗਏ ਤਾਂ ਦੁਬਾਰਾ ਮੀਟਿੰਗ ਸੱਦ ਕੇ ਇਸ ਤੋਂ ਵੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਪਾਰਲੀਮਾਨੀ ਚੋਣਾਂ ਲਈ ਖੜ੍ਹੇ ਕਾਂਗਰਸੀ ਉਮੀਦਵਾਰਾਂ ਨੂੰ ਘੇਰਾ ਪਾ ਕੇ ਰੋਸ ਪੱਤਰ ਦਿੱਤੇ ਜਾ ਰਹੇ ਹਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media