Wednesday, March 4, 2026

ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਦੇ ਦਫ਼ਤਰ ਵਿੱਚ PUNJ0805201918ਇੰਸਪੈਕਟਰ ਸਰਦਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ  ਪ੍ਰਧਾਨ ਨੇ ਸਾਰੇ ਮੈਂਬਰਾਂ ਨੂੰ `ਜੀ ਆਇਆ` ਆਖਿਆ।ਉਪਰੰਤ ਸੁਰਜੀਤ ਸਿੰਘ ਰਿਟਾ. ਐਸ.ਐਸ.ਪੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏੇ।ਉਪਰੰਤ ਵਾਇਸ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਪੈਨਸ਼ਨਰਾਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ।ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਰੋਪੜ ਵਿਖੇ ਹੋਈ ਰਾਜ ਪੱਧਰੀ ਮੀਟਿੰਗ ਦੀ ਜਾਣਕਾਰੀ ਦਿੱਤੀ ਜਿਸ ਵਿੱਚ ਸਾਰੀਆਂ ਭਲਾਈ ਸਕੀਮਾਂ ਅਤੇ ਪੈੈਨਸ਼ਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਜਨਰਲ ਸਕੱਤਰ ਨੇ ਸਾਰੇ ਹਿਸਾਬ-ਕਿਤਾਬ ਦੀ ਰਿਪੋਰਟ ਪੜ੍ਹ ਕੇ ਸੁਣਾਈ। ਪੈਨਸ਼ਨਰਾਂ ਦਾ ਇਕ ਵਫਦ ਪੁਲਿਸ ਜ਼ਿਲ੍ਹਾ ਖੰਨਾ ’ਚ ਨਵ ਨਿਯੁੱਕਤ ਐਸ.ਐਸ.ਪੀ ਗੁਰਸ਼ਰਨਜੀਤ ਸਿੰਘ ਗਰੇਵਾਲ ਨੂੰ ਉਨ੍ਹਾਂ ਦੇ ਦਫ਼ਤਰ ਜਾ ਕੇ ਮਿਲਿਆ ਅਤੇ ਐਸ.ਐਸ.ਪੀ ਨੂੰ ਸ਼ੁਭ ਇੱਛਾਵਾਂ ਦਿੱਤੀਆਂ।ਕਮਾਂਡੈਂਟ ਰਛਪਾਲ ਸਿੰਘ ਨੇ ਮੀਟਿੰਗ ਵਿੱਚ ਆਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਤਾਕੀਦ ਕੀਤੀ ਕਿ ਸਾਰੇ ਮੈਂਬਰ ਰਲ ਮਿਲ ਕੇ ਸੰਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਵਿੱਚ ਵਿਚਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨ।
               ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਰਿਟਾ: ਡੀ. ਐਸ.ਪੀ ਚਮਨ ਲਾਲ ਰਿਟਾ. ਇੰਸਪੈਕਟਰ, ਸ਼ਿਵ ਕੁਮਾਰ ਰਿਟ: ਸਬ ਇੰਸਪੈਕਟਰ, ਸਰੂਪ ਸਿੰਘ ਅਤੇ ਪ੍ਰਿਥਵੀ ਸਿੰਘ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply