ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ਦੇ ਝਬਾਲ ਨੇੜਲੇ ਪਿੰਡ ਚੱਕ
ਸਿਕੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 6 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਗੁਰਦੁਆਰਾ ਸ੍ਰੀ ਬੀੜ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕਾਂ ਨੂੰ ਚੱਕ ਸਿਕੰਦਰ ਵਿਖੇ ਭੇਜਿਆ।ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ।ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media