ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਲੋਕ ਸਭਾ ਚੋਣਾਂ ਮੌਕੇ ਚਲਾਈ `ਰੁਜ਼ਗਾਰ ਨਹੀਂ-ਵੋਟ ਨਹੀਂ` ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸ਼ੇਰੋਂ ਦੇ ਐਮ.ਏ ਐਮ.ਐਡ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਨੌਜਵਾਨ ਮੱਖਣ ਸਿੰਘ ਅਤੇ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਲੋਕਾਂ ਦੀ ਕਚਿਹਰੀ ਵਿੱਚ ਪਰਦਾਫਾਸ਼ ਕੀਤਾ ਜਾ ਰਿਹਾ ਹੈ।ਬੇਰੁਜ਼ਗਾਰ ਅਧਿਆਪਕਾਂ ਨੇ ਆਪੋ ਆਪਣਿਆਂ ਘਰਾਂ ਦੇ ਦਰਵਾਜ਼ਿਆਂ ਮੂਹਰੇ `ਰੁਜ਼ਗਾਰ ਨਹੀਂ-ਵੋਟ ਨਹੀ` ਨਾਅਰੇ ਲਿਖੇ ਹੋਏ ਹਨ।ਉਹਨਾਂ ਕਿਹਾ ਕਿ ਪੰਜਾਬ ਵਿਚ ਸੱਤਾ ‘ਤੇ ਬਿਰਾਜ਼ਮਾਨ ਕਾਂਗਰਸ ਹਕੂਮਤ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ (ਚੋਣ ਮੈਨੀਫੈਸਟੋ ਰਾਹੀਂ) ਕੀਤੇ ਸਨ।ਨੌਜਵਾਨਾਂ ਵਿੱਚ ਵੱਡੇ ਪੱਧਰ ‘ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ ‘ਹਰ ਘਰ ਇਕ ਨੌਕਰੀ‘ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ।ਪਰ ਕਾਂਗਰਸ ਹਕੂਮਤ ਦੇ ਪਿਛਲੇ ਲਗਭਗ ਦੋ ਸਾਲਾਂ ਦੇ ਅਮਲ ਨਾਲ ਹੋਰ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਦੀ ਵੀ ਬਿੱਲੀ ਥੈਲਿਉਂ ਬਾਹਰ ਆ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …