Tuesday, November 24, 2026

ਪਿੰਡ ਦੇ ਬਜੁਰਗਾਂ ਤੋਂ ਆਸ਼ੀਰਵਾਦ ਲੈਣ ਆਇਆ ਹਾਂ- ਢੀਂਡਸਾ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ PUNJ0805201924ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਜਿਥੇ ਉਨ੍ਹਾਂ ਨੇ ਪਿੰਡ ਵਿਚ ਵੱਖ-ਵੱਖ ਥਾਈਂ ਨੁੱਕੜ ਮੀਟਿੰਗਾਂ ਕੀਤੀਆਂ ਉਥੇ ਪੈਦਲ ਘਰ-ਘਰ ਜਾ ਕੇ 19 ਮਈ ਨੂੰ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ ਕੀਤੀ ਗਈ। ਆਪਣੇ ਚੋਣ ਪ੍ਰਚਾਰ ਦੌਰਾਨ ਢੀਂਡਸਾ ਨੇ ਜਿੱਥੇ ਵੱਖ-ਵੱਖ ਥਾਈਂ ਬੈਠੇ ਬਜੁਰਗਾਂ ਕੋਲ ਜਾ ਕੇ ਉਨ੍ਹਾਂ ਤੋਂ ਜਿੱਤ ਲਈ ਆਸ਼ੀਰਵਾਦ ਲਿਆ, ਉਥੇ  ਨੌਜਵਾਨਾਂ ਨੂੰ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਹਿੱਤ ਅਕਾਲੀ-ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਵਿਚ ਕੁੱਦਣ ਦੀ ਅਪੀਲ ਵੀ ਕੀਤੀ।
                 ਪਿੰਡ ਵਿਚ ਹੋਣ ਚੋਣ ਜਲਸੇ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਕਿਹਾ ਕਿ ਇਹ ਮੇਰਾ ਆਪਣਾ ਪਿੰਡ ਹੈ ਅਤੇ ਅੱਜ ਮੈਂ ਇੱਥੇ ਆਪਣੇ ਪਿੰਡ ਦੇ ਬਜੁਰਗਾਂ ਤੋਂ ਜਿੱਤ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ, ਤਾਂ ਜੋ ਇਸ ਪਿੰਡ ਸਮੇਤ ਪੂਰੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕਰ ਸਕਾਂ।ਉਨ੍ਹਾਂ ਕਿਹਾ ਕਿ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਢੀਂਡਸਾ ਪਰਿਵਾਰ ਨੂੰ ਹਮੇਸ਼ਾ ਮਾਣ ਬਖਸ਼ਿਆ ਹੈ, ਜਿਸ ਦਾ ਕਰਜ ਢੀਂਡਸਾ ਪਰਿਵਾਰ ਕਦੇ ਨਹੀਂ ਚੁੱਕਾ ਸਕਦਾ।
              ਇਸ ਮੌਕੇ ਨਵਇੰਦਰ ਸਿੰਘ ਲੌਂਗੋਵਾਲ, ਰਾਜਿੰਦਰ ਸਿੰਘ ਦੀਪਾ, ਅਮਨਵੀਰ ਸਿੰਘ ਚੈਰੀ, ਵਿਨਰਜੀਤ ਸਿੰਘ ਗੋਲਡੀ, ਸਤਿਗੁਰ ਸਿੰਘ ਨਮੋਲ, ਮਲਕੀਤ ਸਿੰਘ ਚੰਗਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply