Tuesday, July 7, 2026

ਪੰਜਾਬ ਦੇ ਮੁੱਖ ਮੰਤਰੀ ਸੁਨਾਮ ਵਿੱਚ 9 ਨੂੰ

ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ Captain Amrinderਭਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਮਈ ਨੂੰ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ‘ਤੇ ਸੁਨਾਮ ਵਿਖੇ ਪਹੁੰਚ ਰਹੇ ਹਨ।
               ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ 9 ਮਈ ਨੂੰ ਲੋਕ ਸਭਾ ਹਲਕਾ ਸੰਗਰੂਰ ਅੰਦਰ ਕਈ ਵਿਧਾਨ ਸਭਾ ਹਲਕਿਆਂ ‘ਤੇ ਚੋਣ ਪ੍ਰਚਾਰ ਦੇ ਨਾਲ-ਨਾਲ ਪਾਰਟੀ ਤੋਂ ਕਿਸੇ ਕਾਰਨ ਨਿਰਾਸ਼ ਹੋਏ ਲੀਡਰਾਂ ਜਾਂ ਵਰਕਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪਾਰਟੀ ਉਮੀਦਵਾਰ ਲਈ ਮੁੱਖ ਮੰਤਰੀ ਦਾ ਇਹ ਦੌਰਾ ਅਤਿ ਲਾਭਦਾਇਕ ਹੋਵੇਗਾ।ਇਸ ਸਮੇਂ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੀ ਉਚੇਚੇ ਤੌਰ ‘ਤੇ ਪਹੁੰਚ ਰਹੀ ਹੈ।ਪਾਰਟੀ ਦੇ ਸੀਨੀਅਰ ਲੀਡਰਾਂ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਦੌਰੇ ਨੂੰ ਲੈ ਕੇ ਪਾਰਟੀ ਦੇ ਸਾਰੇ ਵਰਕਰ ਪ੍ਰਬੰਧਾਂ ਵਿੱਚ ਰੁੱਝੇ ਹੋਏ ਹਨ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੁਨਾਮ ਦੇ ਦੌਰੇ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਸ਼ੁਭ ਸੰਕੇਤ ਦਿੰਦਾ ਹੈ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply