ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਆਧੁਨਿਕ ਵੈਨ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਏਗੀ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬੱਸ ਸੰਗਰੂਰ ਹਲਕੇ ਦੇ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਦੇ ਕੰਮਾਂ ਅਤੇ ਸਾਡੇ ਸੰਗਰੂਰ ਸੰਬੰਧੀ ਵਿਜ਼ਨ ਨੂੰ ਲੋਕਾਂ ਤੱਕ ਪਹੁੰਚਾਏਗੀ।ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਪੰਜਾਬ ਮੁੜ ਤਰੱਕੀ ਦੀ ਰਾਹ ਵੱਲ ਵਧਿਆ ਹੈ।ਉਹਨਾਂ ਨੇ ਲੋਕਾਂ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਦਾਅਵਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।ਉਹਨਾ ਨੇ ਕਿਹਾ ਕਿ ਜਿਥੇ ਅਕਾਲੀ-ਭਾਜਪਾ ਨੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦਾ ਘਾਣ ਕੀਤਾ, ਉਥੇ ਹੀ ਆਮ ਆਦਮੀ ਪਾਰਟੀ ਨੇ ਆਪਣੇ ਆਪਣੀ ਜੁਮਲੇਬਾਜ਼ੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …