ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਰੇਲਵੇ ਸਟੇਸ਼ਨ `ਤੇ ਫਿਰੋਜ਼ਪੁਰ-ਮੁੰਬਈ ਜਨਤਾ ਐਕਸਪ੍ਰੈਸ ਪਲੇਟਫਾਰਮ `ਤੇ ਆਉਣ ਸਮੇਂ ਰੇਲਵੇ
ਲਾਇਨ ਪਾਰ ਕਰਦਿਆਂ ਇਕ ਨੌਜਵਾਨ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਇਸ ਬਾਰੇ ਸਥਾਨਕ ਚੌਕੀ ਇੰਚਾਰਜ ਸੁਮੇਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਮੰਤਵਪਾਲ ਸਿੰਘ (20) ਪੁੱਤਰ ਮਹਿੰਦਰ ਸਿੰਘ ਵਾਸੀ ਗਊਂਸਾਲਾ ਰੋਡ ਵਜੋਂ ਹੋਈ ਹੈ।ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ `ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media