ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਉਸ ਸਮੇਂ ਵੱਡੀ
ਸਫਲਤਾ ਮਿਲੀ ਜਦੋਂ ਨੇੜਲੇ ਪਿੰਡ ਤਕੀਪੁਰ ਵਿਖੇ ਕਾਂਗਰਸੀ ਆਗੂ ਸੂਰਜ ਭਾਨ ਬਬਲੀ ਦੀ ਪ੍ਰੇਰਨਾ ਸਦਕਾ ਪਿੰਡ ਦੇ 20 ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।ਇਸ ਸਮੇਂ ਕਾਗਰਸ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਪਾਰਟੀ ਵਿੱਚ ਸਾਮਿਲ ਹੋਏ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।ਵਿਸ਼ੇਸ ਤੌਰ ਪਹੁੰਚੇ ਪੰਜਾਬ ਕਾਗਰਸ ਦੇ ਸਕੱਤਰ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।ਇਸ ਸਮੇਂ ਬਲਕਾਰ ਸਿੰਘ ਪ੍ਰਧਾਨ ਤਕੀਪੁਰ, ਨਿਰਮਲ ਸਿੰਘ ਨੰਬਰਦਾਰ, ਸੁਬੇਗ ਸਿੰਘ, ਸੋਭਾ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਦੇਵ ਸਿੰਘ, ਦਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਮੀਤ ਸਿੰਘ, ਕਾਲਾ ਖਾਂ, ਮੈਂਬਰ ਨਾਜ਼ਰ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਨਿਸ਼ਾਨ ਸਿੰਘ, ਬਲਵੀਰ ਸਿੰਘ, ਸਾਹਬ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਤਸਵੀਰ ਸਿੰਘ ਢੱਡਰੀਆਂ, ਸਾਹਬ ਸਿੰਘ ਢੱਡਰੀਆਂ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media