Tuesday, November 24, 2026

ਮੈਰਿਟ ਲਿਸਟ `ਚ ਆਈਆਂ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਦੀਆਂ 2 ਵਿਦਿਆਰਥਣਾਂ ਦਾ ਸਨਮਾਨ

ਲੌਂਗੋਵਾਲ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ `ਚ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ PUNJ0905201908(ਲੜਕੀਆਂ) ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਇਸ ਸਾਲ ਸਕੂਲ ਮੈਰਿਟ ਲਿਸਟ ਵਿਚ ਆਈਆਂ ਹਨ।ਸਕੂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੀ ਗਈ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਅਪਣਾ ਨਾਮ ਦਰਜ਼ ਕਰਵਾਇਆ ਹੈ।ਮੈਰਿਟ ਸੂਚੀ ਵਿਚ ਸਕੂਲ ਦੀ ਕਿਰਨਜੀਤ ਕੌਰ ਨੇ 98.61 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਰਮਨਦੀਪ ਕੌਰ ਨੇ 97.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਸਕੂਲ ਦੇ ਸਟਾਫ਼ ਵਲੋਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕਰ ਕੇ ਇੰਨਾ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਕਰਮਜੀਤ ਕੌਰ ਸ਼ਾਹੀ, ਗੁਰਪ੍ਰੀਤ ਕੌਰ ਧਾਲੀਵਾਲ, ਲੀਲਾ ਰਾਣੀ, ਮੋਨਿਕਾ ਭਾਟਲਾ ਅਤੇ ਮੈਡਮ ਸੁਸ਼ੀਲ ਕੁਮਾਰੀ ਵੀ ਹਾਜ਼ਰ ਸਨ।  

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply