ਸਕੂਲ ਅਧਿਆਪਕਾਂ ਦੀ ਮਿਹਨਤ ਕਾਰਨ ਟੀਚਾ ਸਰ ਹੋਇਆ- ਰਮਨਦੀਪ ਕੌਰ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇੇ ਗਏ ਦਸਵੀਂ ਜਮਾਤ ਦੇ ਨਤੀਜੇ ਤਹਿਤ ਮੈਰਿਟ ਲਿਸਟ
ਵਿਚ 98.61 ਪ੍ਰਤੀਸ਼ਤ ਅੰਕਾਂ ਨਾਲ ਅਪਣਾ ਨਾਮ ਦਰਜ਼ ਕਰਵਾਉਣ ਵਾਲੀ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਜਗਦੀਸ਼ ਸਿੰਘ ਭਾਵੇਂ ਪੜਾਈ ਪੱਖੋਂ ਅਨਪੜ੍ਹ ਹਨ ਅਤੇ ਉਸ ਦੀ ਮਾਤਾ ਬੇਅੰਤ ਕੌਰ ਕੇਵਲ 7 ਜਮਾਤਾਂ ਪਾਸ ਹਨ।ਪਰ ਇਸ ਦੇ ਬਾਵਜੂਦ ਉਨ੍ਹਾਂ ਵਲੋਂ ਮੈਨੂੰ ਪੜਾਈ ਲਈ ਪ੍ਰੇਰਿਤ ਕਰਨ ਅਤੇ ਸਖ਼ਤ ਮਿਹਨਤ ਕਰਨ ਲਈ ਦਿੱਤੀ ਜਾਂਦੀ ਹਲਾਸ਼ੇਰੀ ਕਾਰਨ ਹੀ ਅੱਜ ਉਹ ਇਹ ਮੁਕਾਮ ਹਾਸਲ ਕਰ ਸਕੀ ਹੈ।ਕਿਰਨਜੀਤ ਕੌਰ ਨੇ ਕਿਹਾ ਕਿ ਇਸ ਇਲਾਕੇ ਦੀਆਂ ਕੁੜੀਆਂ ਨੂੰ ਅਗਲੇਰੀ ਪੜਾਈ ਲਈ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਖੇਤਰ ਦੀਆਂ ਲੜਕੀਆਂ ਦੀ ਪੜਾਈ ਲਈ ਢੁੱਕਵੇਂ ਪ੍ਰਬੰਧ ਕਰੇ।
97.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਆਉਣ ਵਾਲੀ ਇਸੇ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਦਿੰਦਿਆਂ ਕਿਹਾ ਕਿ ਉਹ ਅਗਲੇਰੀਆਂ ਜਮਾਤਾਂ ਵਿਚੋਂ ਹੋਰ ਵਧੀਆ ਪ੍ਰਾਪਤੀਆਂ ਕਰਕੇ ਆਪਣੇ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ।ਰਮਨਦੀਪ ਕੌਰ ਨੇ ਕਿਹਾ ਕਿ ਕਿਸੇ ਸਮੇਂ ਲੜਕੀਆਂ ਨੂੰ ਮਾਤਾ-ਪਿਤਾ ਲਈ ਬੋਝ ਸਮਝੀਆਂ ਜਾਂਦੀਆਂ ਲੜਕੀਆਂ ਅੱਜ ਹਰ ਥਾਂ `ਤੇ ਮੋਹਰੀ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media