ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ
ਸੰਜੇ ਕੁਮਾਰ ਨੇ ਬੱਚਿਆਂ ਨੂੰ ਰੈਡ ਕਰਾਸ ਦਿਵਸ ਦੀ ਮਹੱਤਤਾ ਬਾਰੇ ਦੱਸਿਦਿਆਂ ਸਮਝਾਇਆ ਕਿ ਉਹ ਆਪਣੇ ਆਲੇ-ਦੁਆਲੇ ਵਿੱਚ ਵਾਪਰਦੀਆਂ ਦੁਰਘਟਨਾਵਾਂ ਸਮੇਂ ਪੀੜਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਕਿਵੇਂ ਦੇ ਸਕਦੇ ਹਾਂ।ਸਕੂਲ ਦੇ ਵੈਲਨੈਸ ਅਧਿਆਪਕ ਗਗਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਡਾਕਟਰੀ ਸਹਾਇਤਾ ਤੋਂ ਬਿਨਾਂ ਕਿਵੇਂ ਇੱਕ ਮਰੀਜ਼ ਦੀ ਮਲ੍ਹਮ ਪੱਟੀ ਕੀਤੀ ਜਾਂਦੀ ਹੈ।ਇਸ ਜਾਣਕਾਰੀ ਦਾ ਮੁੱਖ ਉਦੇਸ਼ ਇਹ ਹੈ ਕਿ ਹਰ ਬੱਚਾ ਲੋੜਵੰਦ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇ ਕੇ ਉਸ ਦੀ ਜ਼ਿੰਦਗੀ ਬਚਾਆਂ ਸਕਦਾ ਹੈ। ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਮੈਡਮ ਕਿਰਨਪਾਲ ਕੌਰ, ਇੰਜ. ਸ਼ਦਾਮ ਹੁਸੈਨ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵਲੋਂ ਡਿਜ਼ੀਟਲ ਲਾਈਫ ਸਰਟੀਫਿਕੇਟ ਹੋਇਆ ਲਾਜ਼ਮੀ – ਜ਼ਿਲ੍ਹਾ ਖਜ਼ਾਨਾ ਅਫ਼ਸਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੈਡਮ ਸੁਖਬੀਰ ਕੌਰ ਜਿਲਾ ਖਜਾਨਾ ਅਫਸਰ ਵੱਲੋਂ ਜਾਣਕਾਰੀ ਦੇਂਦੇ …
Punjab Post Daily Online Newspaper & Print Media