Friday, March 20, 2026

ਮਾਲ ਰੋਡ ਦੀਆਂ 20 ਵਿਦਿਆਰਥਣਾਂ ਦੀ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ `ਚ `ਅੱਵਲ `

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਦੀਆਂ 20 ਵਿਦਿਆਰਥਣਾਂ ਨੇ PUNJ0905201910ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਪੰਜਾਬ ਵਲੋਂ ਕਰਵਾਏ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਨਵੰਬਰ 2018 ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ 158 ਮੈਰਿਟਸ ਵਿਚੋਂ ਸੱਭ ਤੋਂ ਵੱਧ 20 ਸਥਾਨ ਹਾਸਲ ਕੀਤੇ। ਕੁੱਲ 180 ਅੰਕਾਂ ਦੀ ਪ੍ਰਿਖਿਆ ਵਿਚੋਂ ਸਕੂਲ ਦੀਆਂ ਵਿਦਿਆਰਥਣਾਂ ਸ਼ੋਭਾ ਨੇ 127 ਅੰਕ ਅਤੇ ਸਿਮਰਨ ਨੇ 121 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤੀ।
           ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਜਿਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸੀ) ਸਲਵਿੰਦਰ ਸਿੰਘ ਸਮਰਾ ਅਤੇ ਜ਼ਿਲ੍ਹਾ ਸਾਇੰਸ ਸੁਪਵਾਈਜ਼ਰ ਸ੍ਰੀਮਤੀ ਸੁਦੀਪ ਕੌਰ ਦੀ ਯੋਗ ਅਗਵਾਈ ਲਈ ਧੰਨਵਾਦ ਕੀਤਾ ਉਥੇ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਕਾਲਰਸ਼ਿਪ ਤਹਿਤ ਇਕ ਵਿਦਿਆਰਥਣ ਨੂੰ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ 1000/- ਰੁ. ਪ੍ਰਤੀ ਮਹੀਨੇ ਦੀ ਦਰ ਨਾਲ 4 ਸਾਲ ਤੱਕ ਕੁੱਲ 48000/- ਰੁ. ਸਕਾਲਰਸ਼ਿਪ ਦੀ ਰਾਸ਼ੀ ਦਿੱਤੀ ਜਾਵੇਗੀ ਜੋ ਕੀ 20 ਵਿਦਿਆਰਥਣਾਂ ਲਈ ਕੁੱਲ 9 ਲੱਖ 60 ਹਜ਼ਾਰ ਰੁਪਏ ਬਣਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਇਸ ਸਕੂਲ ਦੇ ਸਾਰੇ ਮਹਿਨਤੀ ਅਧਿਆਪਕਾਂ ਵਿਸ਼ੇਸ ਕਰਕੇ ਸ੍ਰੀਮਤੀ ਭੁਪਿੰਦਰ ਕੌਰ ਅਤੇ ਰਾਜਵਿੰਦਰ ਸਿੰਘ ਦੀ ਸ਼ਲਾਘਾ ਕੀਤੀ।
              ਸਕਾਲਰਸ਼ਿਪ ਹਾਸਲ ਕਰਨ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਵਿਚ ਸ਼ੋਭਾ, ਸਿਮਰਨ, ਨੀਲਮ, ਮਿਨਾਕਸ਼ੀ, ਬੰਧਨ ਕੁਮਾਰੀ, ਅੰਜਲੀ ਖਹਿਰਾ, ਲਕਸ਼ਤਾ ਸੈਨੀ, ਅਨੂਦੀਪ ਕੌਰ, ਸੁਖਮਨਦੀਪ ਕੌਰ, ਪਾਇਲ, ਜਗਦੀਪ ਕੌਰ, ਮਮਤਾ ਸ਼ਰਮਾ, ਦੀਆ ਹੰਸ, ਉਪਾਸਨਾ, ਸੁਖਮਨ ਕੌਰ, ਅਵਲੀਨ ਕੌਰ, ਮਧੂ ਗੌਤਮ, ਰੇਨੂ, ਕੰਵਲਜੀਤ ਕੌਰ ਅਤੇ ਰੂਚੀ ਸ਼ਾਮਲ ਹਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply