Sunday, March 8, 2026

ਮੱਧੂਛਾਂਗਾ ਵਿਖੇ ਅੋਜਲਾ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਚੋਣ ਰੈਲੀ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ

ACD Systems Digital Imaging
ACD Systems Digital Imaging

ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਿੰਡ ਮੱਧੂਛਾਂਗਾ ਵਿਖੇ ਬਲਾਕ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ ਦੀ ਪ੍ਰਧਾਨਗੀ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਵਿਸੇਸ਼ ਤੌਰ ਤੇ ਪੁੱਜੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਭਾਜਪਾ ਵਲੋਂ 2014 ਵਿੱਚ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਕਰਕੇ ਦੇਸ਼ ਦੀ ਜਨਤਾ ਦੇ ਗੁੱਸੇ ਦਾ ਸ਼ਿਕਾਰ ਹੋਣ ਤੋਂ ਬਚਣ ਲਈ ਦੇਸ਼ ਵਾਸੀਆਂ ਨੂੰ ਜੰਗ ਦਾ ਡਰਾਵਾ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।ਔਜਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੈਤਿਕ ਕਦਰਾਂ ਕੀਮਤਾਂ ਨੂੰ ਭੁੱਲਦਿਆਂ ਦੇਸ਼ ਲਈ ਸ਼ਹੀਦੀ ਕਰਨ ਵਾਲੇ ਕਾਂਗਰਸ ਦੇ ਨੇਤਾ ਸ਼੍ਰੀਮਤੀ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ।
                  ਚੋਣ ਰੈਲੀ ਦੌਰਾਨ ਆਪਣੇ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਲੇ ਧੰਨ ਨੂੰ ਵਾਪਿਸ ਦੇਸ਼ ਲੈ ਕੇ ਆਉਣ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਵਿੱਚ ਕਾਲੇ ਧੰਨ ਵਾਲੇ ਦੇਸ਼ ਵਿਚੋਂ ਹੀ ਭੱਜ ਗਏ ਤੇ ਆਪਣੇ ਆਪ ਨੂੰ ਦੇਸ਼ ਦਾ ਚੌਕੀਦਾਰ ਅਖਵਾਉਣ ਵਾਲੇ ਦੇਖਦੇ ਰਹਿ ਗਏ।ਇਸ ਸਮੇਂ ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ, ਹਰਪਾਲ ਸਿੰਘ ਖਾਨੋਵਾਲ, ਸਰਪੰਚ ਹਰਕੀਰਤ ਸਿੰਘ ਮੱਧੂਛਾਂਗਾ, ਰਣਜੀਤ ਸਿੰਘ ਰਾਣਾ ਭੱਖਾ, ਸੰਮਤੀ ਮੈਂਬਰ ਕੈਪਟਨ ਲਖਬੀਰ ਸਿੰਘ, ਪਰਮਜੀਤ ਸਿੰਘ ਗੋਰੇਨੰਗਲ, ਅਰਵਿੰਦਰ ਸਿੰਘ ਜੈਂਟੀ, ਨੌਜੁਆਨ ਸਰਪੰਚ ਗੁਰਸ਼ਰਨ ਸਿੰਘ ਮਨੀ ਮਟੀਆ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply