ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਵਿਖੇ `ਚ ਸ਼ੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਉਨ੍ਹਾਂ ਦੀ ਆਮਦ `ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਤੇ ਸੰਤ ਸਮਾਜ ਦੇ ਆਗੂ ਬਾਬਾ ਲਾਲ ਸਿੰਘ ਭੀਖੀ ਦੀ ਅਗਵਾਈ ਵਿੱਚ ਉਨਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ।ਜਿਨ੍ਹਾਂ ਨੂੰ ਪੁਲਿਸ ਨੇ ਤੁਰੰਤ ਉਥੋਂ ਹਟਾ ਦਿੱਤਾ, ਪ੍ਰੰਤੂ ਸ਼ੋਮਣੀ ਅਕਾਲੀ (ਅ) ਦੇ ਆਗੂ ਕਾਫ਼ੀ ਦੇਰ ਤੱਕ ਰੋਸ ਪ੍ਰਦਰਸ਼ਨ ਕਰਦੇ ਰਹੇ।ਕਾਲੀਆਂ ਝੰਡੀਆਂ ਦਿਖਾਉਣ ਮੌਕੇ ਬਲਵੀਰ ਸਿੰਘ ਬੱਛੋਆਣਾ, ਜੁਗਿੰਦਰ ਸਿੰਘ ਬੋਹਾ, ਮਨਜੀਤ ਸਿੰਘ ਢੈਪਈ, ਗੁਰਚਰਨ ਸਿੰਘ ਜਖੇਪਲ, ਰਛਪਾਲ ਸਿੰਘ ਬੱਛੋਆਣਾ, ਭੂਰਾ ਸਿੰਘ ਸਮਾਓ ਤੇ ਮਹਿੰਦਰ ਸਿੰਘ ਬੁਰਜ ਹਰੀ ਆਦਿ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …