ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇੰਦਰਜੀਤ ਕੌਰ ਨੇ 94 ਫੀਸਦੀ, ਜਸਪ੍ਰੀਤ ਕੌਰ ਤੇ ਕਮਲਪ੍ਰੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕੀਤੇ ਅਤੇ 5 ਵਿਦਿਆਰਥਣਾਂ ਨੇ 90 ਫੀਸਦੀ, 18 ਵਿਦਿਆਰਥਣਾਂ ਨੇ 80 ਫੀਸਦੀ ਅਤੇ ਬਾਕੀ ਸਾਰੀ ਜਮਾਤ ਨੇ 60 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਇਸ ਖ਼ੁਸ਼ੀ `ਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਕਸਬੇ ਦੇ ਵੱਖ-ਵੱਖ ਵਾਰਡਾਂ `ਚ ਜਾਗਰੂਕਤਾ ਰੈਲੀ ਵੀ ਕੱਢੀ ਗਈ।ਪ੍ਰਿੰਸੀਪਲ ਬੇਅੰਤ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਤ ਸਿੰਘ, ਲੈਕਚਰਾਰ ਪ੍ਰਦੀਪ ਤਾਇਲ, ਗੁਰਪ੍ਰੀਤ ਕੌਰ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …