Wednesday, August 26, 2026

ਖਾਲਸਾ ਸੀਨੀ: ਸੈਕੰ. ਸਕੂਲ ਤੇ ਖ਼ਾਲਸਾ ਗਰਲਜ਼ ਸਕੂਲ ਦਾ 10ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ Khalsa College Amritsarਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੀ ਪ੍ਰੀਖਿਆ ਦੇ ਨਤੀਜ਼ੇ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਕਸ਼ੀ ਜੋਸ਼ੀ ਨੇ 650 ’ਚੋਂ 603 ਅੰਕਾਂ ਨਾਲ 92.36 ਪ੍ਰਤੀਸ਼ਤ, ਰਾਜਪ੍ਰੀਤ ਕੌਰ ਨੇ 594 ਅੰਕ ਨਾਲ 91.38 ਪ੍ਰਤੀਸ਼ਤ ਅਤੇ ਪਵਨੀਤ ਕੌਰ ਨੇ 580 ਨਾਲ 89.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
    ਉਨ੍ਹਾਂ ਕਿਹਾ ਕਿ ਸਕੂਲ ਦੇ 78 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ’ਚ 2 ਵਿਦਿਆਰਥੀਆਂ 90 ਤੋਂ ਵੱਧ ਅੰਕ ਅੰਕ ਪ੍ਰਾਪਤ ਕੀਤੇ, ਜਦ ਕਿ 11 ਨੇ 90 ਤੋਂ 80, 28 ਨੇ 80 ਤੋਂ 70, 32 ਨੇ 70 ਤੱਕ ਅਤੇ 5 ਨੇ 60 ਪ੍ਰਤੀਸ਼ਤ ਅੰਕ ਹਾਸਲ ਕੀਤੇ।ਜਿਸ ਨਾਲ ਸਕੂਲ ਦਾ ਨਤੀਜ਼ਾ 100 ਫ਼ੀਸਦੀ ਰਿਹਾ।
    ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸਕੂਲ ਸਫ਼ਲਤਾ ਪੂਰਵਕ ਪ੍ਰਾਪਤੀਆਂ ਹਾਸਲ ਕਰ ਰਹੇ ਹਨ।
    ਇਸੇ ਤਰ੍ਹਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਚਿਨ ਯਾਦਵ 650 ’ਚੋਂ 596 ਅੰਕਾਂ ਨਾਲ 91.69 ਪ੍ਰਤੀਸ਼ਤ, ਕੁਲਦੀਪ ਸਿੰਘ ਨੇ 583 ਅੰਕ ਨਾਲ 89.69 ਪ੍ਰਤੀਸ਼ਤ ਅਤੇ ਕੋਮਲਪ੍ਰੀਤ ਸਿੰਘ ਨੇ 578 ਨਾਲ 88.92 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੇ 205 ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ’ਚ ਇਮਤਿਹਾਨ ਦਿੱਤਾ, ਜਿਸ ਸਕੂਲ ਦਾ ਨਤੀਜ਼ਾ ਸ਼ਾਨਦਾਰ ਰਿਹਾ।ਉਕਤ ਸਕੂਲ ਦੇ ਪ੍ਰਿੰਸੀਪਲਜ਼ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply