ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ
144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੰੂ ਨਸ਼ੇ ਵੱਲ ਧੱਕਣ ਦਾ ਯਤਨ ਕਰਦੇ ਹਨ। ਕੁੱਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੰੂ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਨ੍ਹਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਹੁੱਕਾ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਹੋਰ ਕਈ ਹਾਨੀਕਾਰਕ ਨਸ਼ੇ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ।ਇਸ ਦੇ ਨਾਲ-ਨਾਲ ਇਹ ਹੁੱਕਾ ਬਾਰ ਤੰਬਾਕੂਨੋੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media