ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ
ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ।ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕਾਂਗਰਸ ਵੱਲੋਂ 1984 ਵਿਚ ਕੀਤਾ ਗਿਆ ਸਿੱਖ ਕਤਲੇਆਮ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਨੂੰ ਭੁੱਲ ਜਾਣ ਦੀ ਗੱਲ ਕਹਿਣਾ ਬੇਸ਼ਰਮੀ ਦੀ ਸਿਖ਼ਰ ਹੈ।ਗੋਬਿੰਦ ਸਿੰਘ ਲੌਂਗੋਵਾਲ ਜੋ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੁੱਜੇ ਹੋਏ ਹਨ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਆਖਿਆ ਕਿ ਸੈਮ ਪਿਤਰੋਦਾ ਦੇ ਬਿਆਨ ਤੋਂ ਇਕ ਵਾਰ ਫਿਰ ਸਾਫ਼ ਹੋਇਆ ਹੈ ਕਿ ਇਸ ਦੀ ਜ਼ਿੰਮੇਵਾਰ ਕਾਂਗਰਸ ਸੀ।ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਪਿਛਲੇ 35 ਸਾਲ ਤੋਂ ਸੰਘਰਸ਼ ਕਰਦੀ ਆ ਰਹੀ ਹੈ ਅਤੇ ਜਿੰਨਾ ਚਿਰ ਤੱਕ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਮਿਲ ਜਾਂਦੀਆਂ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media