ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਪੰਜਾਬ ਕਾਂਗਰਸ
ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਤੇ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਦੀ ਸਾਂਝੀ ਅਗਵਾਈ ਹੇਠ ਪਿੰਡ ਸਿਆਲਕਾ ਵਿਖੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ।ਗੁਰਜੀਤ ਔਜਲਾ ਨੇ ਆਪਣੇ ਸੰਬੋਧਨ `ਚ ਕਿਹਾ ਕਿ ਪੈਰਾਸ਼ੂਟ ਰਾਹੀਂ ਉਤਾਰੇ ਭਾਜਪਾ ਉਮੀਦਵਾਰ ਜੋ ਹਲਕੇ ਦੀਆਂ ਸਮੱਸਿਆਵਾਂ ਨੂੰ ਨਹੀਂ ਜਾਣਦੇ ਉਹ ਇਸ ਦਾ ਹੱਲ ਕਿਵੇਂ ਕਰਨਗੇ।ਹਲਕੇ ਦੇ ਵਿਕਾਸ ਲਈ ਕੀਤੇ ਕੰਮਾਂ ਸੰਬੰਧੀ ਬੋਲਦਿਆਂ ਉਨਾਂ ਕਿਹਾ ਕਿ 2 ਸਾਲ ਦੇ ਕਾਰਜਕਾਲ ਦੌਰਾਨ ਖੇਤੀ ਪ੍ਰਧਾਨ ਸੂਬੇ ਲਈ ਕਿਸਾਨਾਂ ਦੀਆਂ ਫਸਲਾਂ ਨੂੰ ਸਾਂਭਣ ਲਈ 12 ਖੇਤੀ ਆਧਾਰਿਤ ਯੂਨਿਟ ਦੀ ਮੰਗ ਕੀਤੀ ਗਈ ਸੀ, ਪਰ ਕਿਸਾਨ ਵਿਰੋਧੀ ਨੀਤੀਆਂ ਕਾਰਨ ਕੇਂਦਰ ਦੀ ਸਰਕਾਰ ਵਲੋਂ ਸਿਰਫ ਇਕ ਯੂਨਿਟ ਨੂੰ ਮਨਜ਼ੂਰੀ ਦਿਤੀ ਜੋ 8 ਕਰੋੜ ਰੁਪਏ ਦੀ ਲਾਗਤ ਨਾਲ ਹਰਸ਼ਾ ਛੀਨਾ ਵਿਖੇ ਸਥਾਪਿਤ ਕੀਤਾ ਜਾ ਰਿਹਾ ਹੈ।ਇਸ ਦੇ ਨਾਲ-ਨਾਲ ਅੰਮ੍ਰਿਤਸਰ ਦੀ ਖੇਤੀ ਨੂੰ ਹੁਲਾਰਾ ਦੇਣ ਲਈ ਰਾਜਾਸਾਂਸੀ ਹਵਾਈ ਅੱਡੇ ਤੋਂ ਕਾਰਗੋ ਹਵਾਈ ਸੇਵਾ ਸ਼ੁਰੂ ਕਰਵਾਉਣ, ਸਿੱਖ ਧਰਮ ਦੇ ਅਹਿਮ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਸਮੇਤ ਆਸਟ੍ਰੇਲੀਆ, ਦੁਬਈ, ਬਰਮਿੰਘਮ ਸਮੇਤ ਕਈ ਕੌਮਾਂਤਰੀ ਉਡਾਨਾਂ ਦੀ ਸ਼ੁਰੂਆਤ ਕਰਵਾਈ। ਗੁਰੂ ਦੇ ਲੰਗਰਾਂ ਤੇ ਲਗਾਏ ਜੀ.ਐਸ.ਟੀ ਟੈਕਸ ਨੂੰ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਕਰਕੇ ਵਾਪਿਸ ਕਰਵਾਉਣ ਦੇ ਨਾਲ ਨਾਲ ਅੰਮ੍ਰਿਤਸਰ ਵਾਸੀਆਂ ਦੀ ਅਵਾਜ ਨੂੰ ਸੰਸਦ ਵਿੱਚ ਬੁਲੰਦ ਕੀਤਾ ਤੇ ਹੋਰ ਬਹੁਤ ਸਾਰੇ ਪ੍ਰੋਜੈਕਟ ਪਾਸ ਕਰਵਾ ਕੇ ਹਲਕੇ ਦੇ ਵਿਕਾਸ ਵਿੱਚ ਹਿੱਸਾ ਪਾਇਆ।
ਔਜਲਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਤੇ ਹਲਕਾ ਵਿਧਾਇਕ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਨਸ਼ੇ ਦੇ ਵਪਾਰੀਆਂ ਦੀ ਪੁਸ਼ਤ ਪਨਾਹੀ ਕੀਤੀ। ਅਕਾਲੀ ਰਾਜ ਸਮੇਂ ਗੁੰਡਾਗਰਦੀ ਕਰਦਿਆਂ ਵਿਧਾਨ ਸਭਾ ਹਲਕਾ ਮਜੀਠਾ ਵਿਖੇ ਕਾਂਗਰਸੀ ਵਰਕਰਾਂ ਤੇ ਝੂਠੇ ਪਰਚੇ ਦਰਜ ਕਰਵਾਏ ਗਏ।ਤਰਸੇਮ ਸਿੰਘ ਸਿਆਲਕਾ ਦੀ ਪ੍ਰੇਰਨਾ ਸਦਕਾ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ਼੍ਹਾ ਜਥੇਬੰਧਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਹਰਪਾਲ ਸਿੰਘ ਕੋਟਲਾ, ਬਲਾਕ ਪ੍ਰਧਾਨ ਧਰਮ ਸਿੰਘ ਬੁਰਜ ਨੌ ਅਬਾਦ, ਅਕਾਲੀ ਸਰਪੰਚ ਸੰਜੀਵ ਸਿੰਘ ਕੈਰੋਂਨੰਗਲ, ਕੀਮਤੀ ਲਹਿਰਕਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਐਲਾਣ ਕੀਤਾ, ਜਿਨ੍ਹਾਂ ਨੂੰ ਗੁਰਜੀਤ ਸਿੰਘ ਔਜਲਾ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਤਰਸੇਮ ਸਿੰਘ ਸਿਆਲਕਾ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media