Tuesday, May 26, 2026

ਡੀ.ਏ.ਵੀ ਪਬਲਿਕ ਸਕੂਲ ਨੇ ਰੈਡ ਕਰਾਸ ਦਿਵਸ ਮਨਾਇਆ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ੲਹ PUNJ1105201919ਦਿਨ ਰੈਡ ਕਰਾਸ ਅਤੇ ਅੰਤਰਰਾਸ਼ਟਰੀ ਸਮਿਤੀ ਆਫ ਰੈਡ ਕਰਾਸ ਦੇ ਸੰਸਥਾਪਕ ਹੇਨਰੀ ਡਿਯੂਨੈਂਟ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ।ਵਿਦਿਆਰਥੀਆਂ ਨੇ ਰੈਡ ਕਰਾਸ ਦੇ ਮਹੱਤਵ ਬਾਰੇ ਦੱਸਿਆ।ਵਿਸ਼ਵ ਯੁੱਧ ਦੇ ਬਾਅਦ ਰੈਡ ਕਰਾਸ ਨੇ ਸ਼ਾਂਤੀ ਸਥਾਪਨਾ ਵਿੱਚ ਆਪਣਾ ਅਹਿਮ ਸਹਿਯੋਗ ਦਿੱਤਾ ਸੀ।ਵਿਦਿਆਰਥੀਆਂ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ ਪ੍ਰੇਮ ਹੈ।ਵੱਖ-ਵੱਖ ਕਵਿਤਾਵਾਂ ਰਾਹੀਂ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਦੇ ਪ੍ਰਤੀ ਹਮਦਰਦੀ ਦਾ ਸੰਦੇਸ਼ ਦਿੱਤਾ ਅਤੇ ਭਾਈਚਾਰੇ ਅਤੇ ਸਦਭਾਵਨਾ ਫੈਲਾਉਣ ਦੀ ਸਹੁੰ ਚੁੱਕੀ ।
    ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਕਿਹਾ ਕਿ ਹਰੇਕ ਨੂੰ ਰੈਡ ਕਰਾਸ ਦੇ ਸਿਧਾਂਤਾਂ ਦਾ ਪਾਲਣ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਆ।
 

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply