ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਮਈ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।ਭਗਵੰਤ ਮਾਨ ਦੇ ਮੀਡੀਆ ਇੰਚਾਰਜ ਬਚਨ ਬੇਦਿਲ ਅਤੇ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਜਰੀਵਾਲ ਬਰਨਾਲਾ ਤੋਂ ਰੋਡ-ਸ਼ੋਅ ਦੀ ਸ਼ੁਰੂਆਤ ਕਰਕੇ ਪਿੰਡਾਂ ਵਿੱਚੋਂ ਗੁਜਰਦੇ ਹੋਏ ਧੂਰੀ ਪਹੁੰਚਣਗੇ।ਇਸ ਦੌਰਾਨ ਵੱਖ-ਵੱਖ ਪੜਾਵਾਂ `ਤੇ ਤੈਅ ਪ੍ਰੋਗਰਾਮਾਂ ਅਨੁਸਾਰ ਵਰਕਰਾਂ ਅਤੇ ਵੋਟਰਾਂ ਨੂੰ ਸੰਬੋਧਨ ਵੀ ਕਰਨਗੇ।ਉਸ ਉਪਰੰਤ ਸੰਗਰੂਰ ਵਿੱਚ ਉਹ ਭਗਵੰਤ ਮਾਨ ਦੇ ਹੱਕ ਵਿੱਚ ਰੱਖੀ ਗਈ ਇੱਕ ਚੋਣ ਰੈਲੀ ਨੂੰ ਸੰਬੋਧਨ ਵੀ ਕਰਨਗੇ।ਉਹਨਾਂ ਦੱਸਿਆ ਕਿ ਇਸ ਉਪਰੰਤ ਕੇਜਰੀਵਾਲ ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੀ ਜਾਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media