ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਪਾਲ
ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ `ਚ ਪੰਜਾਬ ਭਰ ਵਿੱਚੋਂ 7ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪੰਜਾਬ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਸਿਮਰਨ ਕੌਰ ਨੇ 650 ਵਿੱਚੋਂ 642 ਅੰਕ ਲੈ ਕੇ ਪੰਜਾਬ ਭਰ ਦੀ ਮੈਰਿਟ ਵਿੱਚੋਂ 7ਵਾਂ ਰੈਂਕ ਹਾਸਿਲ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਤੇ ਸਕੂਲ ਸਟਾਫ਼ ਨੂੰ ਇਸ ਵਿਦਿਆਰਥਣ ਦੀ ਪ੍ਰਾਪਤੀ `ਤੇ ਮਾਣ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media